ਖੁਸ਼ਬੂ ਪੰਜਾਬ ਦੀ

Latest news
मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ लोकसभा चुनाव के मद्देनजर पंजाब में 1 जून को छुट्टी का ऐलान

ਆਪ ਦੇ ਸੁਸ਼ੀਲ ਰਿੰਕੂ ਨੇ ਜਿੱਤੀ ਲੋਕ ਸਭਾ ਚੋਣ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ, ਜਦੋਂਕਿ ਕਾਂਗਰਸ ਦੂਜੇ ਨੰਬਰ ‘ਤੇ ਰਹੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਦੀ ਮਦਦ ਨਾਲ ਕਾਂਗਰਸ ਦਾ 60 ਸਾਲ ਪੁਰਾਣਾ ਕਿਲਾ ਢਾਹ ਦਿੱਤਾ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਦੇ ਵੱਡੇ ਫਰਸ ਨਾਲ ਹਰਾਇਆ। ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸੀ। ਰਿੰਕੂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੀ ਸਿਆਸਤ ਬਦਲੀ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਕਾਫੀ ਸਮੇਂ ਤੋਂ ਯੋਗ ਉਮੀਦਵਾਰ ਦੀ ਤਲਾਸ਼ ਸੀ। ਇਸ ਤੋਂ ਬਾਅਦ ਪਾਰਟੀ ਨੇ ਸੁਸ਼ੀਲ ਰਿੰਕੂ ‘ਤੇ ਸੱਟਾ ਲਗਾਇਆ।

ਦੱਸ ਦਈਏ ਕਿ ਰਿੰਕੂ ਨੇ 2017 ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੀ ਟਿਕਟ ਕੱਟ ਕੇ ਵਿਧਾਨ ਸਭਾ ਚੋਣਾਂ ਜਿੱਤੀਆਂ ਸੀ। ਕਾਂਗਰਸ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਸੀ। ਉਹ 2022 ਤੱਕ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਤੇ ਉਨ੍ਹਾਂ ਦੀ ਸਰਕਾਰ ਵਿੱਚ ਆਪਣਾ ਸਿੱਕਾ ਚਲਾਇਆ।

ਨਾਲ ਹੀ ਰਿੰਕੂ ਦੀ ਕਪੂਰਥਲਾ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਕਾਫੀ ਨੇੜਤਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੇ ‘ਆਪ’ ਦੀ ਟਿਕਟ ‘ਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੂੰ 4253 ਵੋਟਾਂ ਨਾਲ ਹਰਾਇਆ ਸੀ। ਹਾਰ ਤੋਂ ਬਾਅਦ ਕਾਂਗਰਸ ਨੇ ਵੀ ਸੁਸ਼ੀਲ ਰਿੰਕੂ ਤੋਂ ਦੂਰੀ ਬਣਾ ਲਈ।

Loading

Scroll to Top