ਕੈਨੇਡਾ ਤੋਂ ਬਾਅਦ ਬ੍ਰਿਟੇਨ ਵੱਲੋਂ ਵੀ ਗੁਰਪਤਵੰਤ ਪੰਨੂ ਨੂੰ ਝਟਕਾ

ਨਵੀਂ ਦਿੱਲੀ- ਵੱਖਰੇ ਰਾਜ ਦੇ ਮੁੱਦੇ ਉੱਤੇ ਰਿਫਰੈਂਡਮ ਕਰਨ ਦਾ ਦਾਅਵਾ ਕਰਨ ਵਾਲੇ ਅਮਰੀਕੀ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਕੈਨੇਡਾ ਦੇ ਬਾਅਦ ਬ੍ਰਿਟੇਨ ਦੀ ਸਰਕਾਰ ਨੇ ਝਟਕਾ ਦੇ ਦਿੱਤਾ ਹੈ। ਕੈਨੇਡਾ ਵਲੋਂ ਇਸ ਰੈਫਰੈਂਡਮ ਨੂੰ ਮਾਨਤਾ ਦੇਣ ਤੋਂ ਇਨਕਾਰ ਦੇ ਇਕ ਹਫਤੇ ਅੰਦਰ ਹੀ ਬ੍ਰਿਟੇਨ ਨੇ ਵੀ ਕਹਿ ਦਿੱਤਾ ਹੈ ਕਿ ਬ੍ਰਿਟੇਨ ਦੀ ਸਰਕਾਰ ਇਸ ਤਰ੍ਹਾਂ ਦੇ ਕਿਸੇ ਵੀ ਰੈਫਰੈਂਡਮ ਵਿਚ ਸ਼ਾਮਲ ਨਹੀਂ ਹੈ।
ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਕੈਨੇਡਾ ਦੀ ਸਰਕਾਰ ਅਤੇ ਵਿਦੇਸ਼ ਮੰਤਰਾਲਾ ਨੇ ਸਾਫ ਕਿਹਾ ਸੀ ਕਿ ਉਹ ਸਿਖਸ ਫਾਰ ਜਸਟਿਸ ਦੇ ਰੈਫਰੈਂਡਮ ਨੂੰ ਮਾਨਤਾ ਨਹੀਂਦੇਂਦੇ। ਕੈਨੇਡਾ ਨੇ ਕਿਹਾ ਸੀ ਕਿ ਉਹ ਭਾਰਤ ਦੀ ਖੁਦਮੁਖਤਿਆਰੀ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਦਾ ਹੈ, ਇਸ ਲਈ ਕੈਨੇਡਾ ਸਰਕਾਰ ਕਿਸੇ ਰੈਫਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ ਅਤੇ ਕੈਨੇਡਾ ਦੀ ਸਰਕਾਰ ਲਈ ਭਾਰਤ ਨਾਲ ਉਸ ਦੇ ਦੁਵੱਲੇ ਰਿਸ਼ਤੇ ਵੱਧਮਹੱਤਵ ਰੱਖਦੇ ਹਨ।

 83 total views,  1 views today

Leave a Reply

Your email address will not be published. Required fields are marked *