ਖੁਸ਼ਬੂ ਪੰਜਾਬ ਦੀ

Latest news
ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ डीएवी यूनिवर्सिटी ने कराया आर्मी में करियर पर लैक्चर

Top Headlines

ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ ‘ਤੇ ਕਰਵਾਈ ਪੈਨਲ ਚਰਚਾ

ਜਲੰਧਰ-  ਡੀਏਵੀ ਯੂਨੀਵਰਸਿਟੀ ਨੇ ਤਣਾਅ ਨਾਲ ਨਜਿੱਠਣ ਲਈ ਇੱਕ ਖੁੱਲ੍ਹੀ ਪੈਨਲ ਚਰਚਾ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ 280 ਤੋਂ ਵੱਧ ਵਿਦਿਆਰਥੀਆਂ, ਸਟਾਫ਼...
Read More

ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ

ਜਲੰਧਰ - ਸਸ਼ਸਤਰ ਸੀਮਾ ਬਲ ਅਤੇ ਡੀਏਵੀ ਯੂਨੀਵਰਸਿਟੀ ਨੇ ਸਸ਼ਤ੍ਰ ਸੀਮਾ ਬਲ ਦੇ ਕਰਮਚਾਰੀਆਂ ਦੇ ਬੱਚਿਆਂ ਦੀ ਸਿੱਖਿਆ ਲਈ ਇੱਕ...
Read More

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ

ਪੰਜਾਬ ਦੇ ਬਜਟ 'ਚ ਵਿਸ਼ਵਾਸਘਾਤ ਅਤੇ ਨਜ਼ਰਅੰਦਾਜੀ ਦੀ ਬਦਬੂ ਆ ਰਹੀ: ਭਾਜਪਾ ਜਲੰਧਰ- ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਦਿਸ਼ਾਹੀਣ, ਖੋਖਲਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਜਟ ਵਿੱਚ ਆਪ ਸਰਕਾਰ ਨੇ ਰਿਵਰਸ ਗਿਅਰ ਵਿੱਚ ਪਾਈ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੋਈ ਕਦਮ ਨਹੀਂ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀਆਂ ਸਾਰੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। ਬਜਟ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਸ਼ਾਸਨ 'ਚ ਸੂਬੇ ਦੀ ਆਰਥਿਕਤਾ ਵੈਂਟੀਲੇਟਰ 'ਤੇ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਹੁਣ ਮੌਜੂਦਾ ਬਜਟ ਵੀ ਸੂਬੇ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਮਾਲੀਆ ਪੈਦਾ ਕਰਨ ਦੇ ਵਿਚਾਰ ਤੋਂ ਸੱਖਣਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਮਾਲੀਏ ਦੇ ਵਸੀਲਿਆਂ ਨੂੰ ਵਧਾਉਣ ਅਤੇ ਸੂਬੇ ਦੀ ਆਰਥਿਕਤਾ ਦੇ ਤੇਜ਼ੀ ਨਾਲ ਵਿਕਾਸ ਲਈ ਨੀਤੀਗਤ ਪਹਿਲਕਦਮੀਆਂ ਦੇ ਸਬੰਧ ਵਿੱਚ ਕਿਸੇ ਨਵੇਂ ਉਪਾਅ ਦੀ ਘਾਟ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਹਾਰ ਗਈ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ 'ਚ ਨਾਕਾਮ ਰਹੀ ਹੈ। ਸ਼ੇਰਗਿੱਲ ਨੇ ਆਪ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਤੀਜੇ ਬਜਟ 'ਚ 18 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ 1.3 ਕਰੋੜ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਔਰਤਾਂ ਨਾਲ ਸਭ ਤੋਂ ਵੱਡੇ ਧੋਖਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰ ਇਸ ਸਰਕਾਰ ਨੂੰ ਸਬਕ ਸਿਖਾਉਣਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਆਪ ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਹਾਰੇ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਪ ਸਰਕਾਰ ਨੇ ਇੱਕ ਵਾਰ ਫਿਰ ਖੇਤੀ, ਉਦਯੋਗ, ਔਰਤਾਂ, ਨੌਜਵਾਨਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਹੈ।  ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਸਰਕਾਰ ਨੇ ਖੇਤੀ ਖੇਤਰ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨਾਂ ਦੇ ਭਲੇ ਲਈ ਕੋਈ ਠੋਸ ਐਲਾਨ ਨਹੀਂ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ 5 ਰੁਪਏ ਪ੍ਰਤੀ ਯੂਨਿਟ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਨਾਲ ਪੰਜਾਬ ਦੀ ਸਨਅਤ ਨੂੰ ਵੱਡਾ ਧੱਕਾ ਲੱਗਾ ਹੈ। ਸ਼ੇਰਗਿੱਲ ਨੇ ਬਜਟ ਨੂੰ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।  ਪਿਛਲੇ ਬਜਟ ਵਿੱਚ ਐਲਾਨੇ ਗਏ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਪ ਸਰਕਾਰ ਨੂੰ ਪਿਛਲੇ ਬਜਟ ਦੌਰਾਨ ਕੀਤੇ ਸਾਰੇ ਐਲਾਨਾਂ ’ਤੇ ਵਾਈਟ ਪੇਪਰ ਲਿਆਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਯੂ-ਟਰਨ, ਝੂਠੇ ਵਾਅਦੇ ਅਤੇ ਪਾਖੰਡ ਇਸ 'ਆਪ' ਸਰਕਾਰ ਦੀ ਖਾਸੀਅਤ ਹਨ, ਪਰ ਹੁਣ ਇਹ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਆਪ ਸਰਕਾਰ ਆਈ.ਸੀ.ਯੂ. ਵਿੱਚ ਹੈ।
Read More

ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਕੇਂਦਰ ਕਿਸੇ ਵੀ ਸਮੇਂ ਆਪਣੀ ਰਾਸ਼ਨ ਸਕੀਮ ਬੰਦ ਕਰ ਸਕਦਾ ਹੈ: ਵਿਧਾਇਕ ਚੌਧਰੀ ਫਿਲੌਰ ਵਿੱਚ ਵਿਕਾਸ ਕਾਰਜਾਂ ਲਈ ਇੱਕ ਪੈਸਾ ਨਹੀਂ ਦਿੱਤਾ ਗਿਆ: ਵਿਧਾਇਕ ਚੌਧਰੀ ਫਿਲੌਰ ਅਤੇ ਗੁਰਾਇਆ ਰੇਲਵੇ ਫਾਟਕਾਂ ਦੀ ਸਮੱਸਿਆ ਹੱਲ ਕਰਨ ਲਈ ਸਰਕਾਰ ਨਹੀਂ ਤਿਆਰ: ਵਿਧਾਇਕ ਚੌਧਰੀ ਚੰਡੀਗੜ੍ਹ/ਜਲੰਧਰ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦੀ ਰਾਸ਼ਨ ਵੰਡ ਸਕੀਮ ਨੂੰ ਬੰਦ ਕਰਨ ਦਾ ਮੁੱਦਾ ਉਠਾਉਂਦਿਆਂਆਖਿਆ ਕਿ ਕੇਂਦਰ ਸਰਕਾਰ ਆਪਣਾ ਖੁਰਾਕ ਸੁਰੱਖਿਆ ਪ੍ਰੋਗਰਾਮ ਕਦੇ ਵੀ ਬੰਦ ਕਰ ਸਕਦੀ ਹੈ ਤੇ ਸੂਬਾ ਸਰਕਾਰ ਆਪਣੀ ਸਕੀਮ ਮੁੜ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 40 ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕ ਅਤੇ 1 ਕਰੋੜ 56 ਲੱਖ ਤੋਂ ਵੱਧ ਲਾਭਪਾਤਰੀ ਹਨ। ਉਨ੍ਹਾਂ ਆਖਿਆ ਕਿ ਪਿਛਲੀਆਂ ਕਾਂਗਰਸ ਅਤੇਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੂੰ ਮਾਮੂਲੀ ਦਰਾਂ 'ਤੇ ਰਾਸ਼ਨ ਮਿਲਦਾ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਵਿਡ-19ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਪ੍ਰਤੀ ਵਿਅਕਤੀ 5 ਕਿਲੋ ਅਨਾਜ ਦੇਣਾ ਸ਼ੁਰੂ ਕਰਨ ਤੋਂ ਬਾਅਦ ਇਸ ਸਕੀਮ ਨੂੰ ਬੰਦ ਕਰ ਦਿੱਤਾ। ਵਿਧਾਇਕ ਚੌਧਰੀ ਨੇ ਕਿਹਾ ਕਿ ਕੇਂਦਰ ਆਪਣੀ ਰਾਸ਼ਨ ਵੰਡ ਸਕੀਮ ਨੂੰ ਕਿਸੇ ਵੀ ਸਮੇਂ ਬੰਦ ਕਰ ਸਕਦਾ ਹੈ, ਪਰ ਰਾਜ ਸਰਕਾਰ ਦੀ ਸਕੀਮ ਦਾ ਨਾ ਤਾਂ ਵਿੱਤ ਮੰਤਰੀ ਦੇ ਭਾਸ਼ਣਅਤੇ ਨਾ ਹੀ ਬਜਟ ਵਿੱਚ ਕੋਈ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਮੰਗ ਕੀਤੀ ਕਿ 'ਆਪ' ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਨਾ ਰੱਖਿਆ ਜਾਵੇ ਅਤੇ ਪੰਜਾਬ ਦੀ ਆਪਣੀ ਰਾਸ਼ਨਵੰਡ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾਵੇ। ਇੱਕ ਸਵਾਲ ਵਿੱਚ ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਨੂੰ ਗਰਾਂਟਾਂ ਨਾ ਦੇਣ ਦਾ...
Read More

ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ

ਜਲੰਧਰ- ਡੀਏਵੀ ਯੂਨੀਵਰਸਿਟੀ ਨੇ ਆਪਣੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ। ਦੋ ਰੋਜ਼ਾ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਡਾ.ਮਨੋਜ ਕੁਮਾਰ...
Read More

ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ

8 ਮਾਰਚ ਨੂੰ ਸੂਬਾ ਪੱਧਰੀ ਮੀਟਿੰਗ ਕਰਨ ਦਾ ਫੈਸਲਾ, ਪੰਜਾਬ ਸਰਕਾਰ ਖ਼ਿਲਾਫ਼ ਹੋ ਸਕਦਾ ਵੱਡੇ ਸੰਘਰਸ਼ ਦਾ ਐਲਾਨ  ਕੱਚਾ ਮੁਲਾਜ਼ਮ...
Read More

डीएवी यूनिवर्सिटी ने मनाया नेशनल साइंस डे

जालंधर, - डीएवी यूनिवर्सिटी ने नेशनल साइंस डे के उपलक्ष्य में दो दिवसीय कार्यक्रम का आयोजन किया। कार्यक्रम "विकसित भारत...
Read More

ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ

 ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਵਿਸ਼ਵ ਮਾਂ ਬੋਲੀ ਦਿਵਸ ਮਨਾਉਣ ਲਈ ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਹਰ ਸਾਲ ਦੀ ਤਰਾਂ...
Read More

ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਇਜ਼ਰਾਈਲੀ ਮਾਹਿਰ ਨੇ ਇੰਡੋ—ਇਜ਼ਰਾਈਲ ਪ੍ਰੌਜ਼ੈਕਟ ਸੈਂਟਰ ਆਫ਼ ਐਕਸੇਲੈਂਸ ਫ਼ਾਰ ਵੈਜੀਟੇਬਲਜ਼ ਕਰਤਾਰਪੁਰ ਵਿਖੇ Mr. Uri Rubinstein, Agriculture Attache MASHAV, Embassy of...
Read More

डीएवी यूनिवर्सिटी ने कराया आर्मी में करियर पर लैक्चर

जालंधर- डीएवी यूनिवर्सिटी की एनसीसी इकाई ने स्टूडेंट्स और एनसीसी कैडेटस के लिए सशस्त्र बलों में करियर और पर्स्नालिटी डेवेलपमेंट...
Read More

Contact for

ADVERTISEMENT

+91- 8054952346

+91- 9780080040

Scroll to Top