ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਸਕਾਟਲੈਂਡ ਪਾਰਲੀਮੈਂਟ ਦੀ ਪਹਿਲੀ ਭਾਰਤੀ ਸਿੱਖ ਮੈਂਬਰ Pam Gosal ਨੂੰ ਮਿਲੇਗਾ ਮੈਂਬਰ ਆਫ ਬ੍ਰਿਟਿਸ਼ ਆਰਡਰ

ਨਵੇਂ ਸਾਲ ਮੌਕੇ ਬ੍ਰਿਟੇਨ ਵਿਚ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖ਼ਸੀਅਤਾਂ ਦੀ ਸੂਚੀ ਵਿਚ ਦਸ ਤੋਂ ਵੱਧ ਸਿੱਖ ਸਖਸ਼ੀਅਤਾਂ ਸ਼ਾਮਲ ਹਨ। ਇਹਨਾਂ ਨਾਵਾਂ ਵਿਚ ਸਕਾਟਲੈਂਡ ਦੀ ਪਾਰਲੀਮੈਂਟ ਦੇ ਮੈਂਬਰ ਪੈਮ ਗੋਸਲ ਨੂੰ ਵੀ ਐੱਮਬੀਈ (ਮੈਂਬਰ ਆਫ ਬ੍ਰਿਟਿਸ਼ ਆਰਡਰ) ਦਾ ਖ਼ਿਤਾਬ ਮਿਲੇਗਾ। ਪੈਮ ਗੋਸਲ ਸਕਾਟਲੈਂਡ ਦੀ ਪਾਰਲੀਮੈਂਟ ਲਈ ਚੁਣੇ ਜਾਣ ਵਾਲੀ ਪਹਿਲੀ ਭਾਰਤੀ ਸਿੱਖ ਹੈ।

ਇਸ ਸ਼ਖ਼ਸੀਅ ਨੂੰ ਯੂਕੇ ਵਿਚ ਰਹਿੰਦੇ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਜਾਵੇਗਾ। ਪੈਮ ਗੋਸਲ ਨੂੰ ਵਪਾਰ ਅਤੇ ਜਿਨਸੀ ਸਮਾਨਤਾ ਲਈ ਕੰਮ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪੈਮ ਗੋਸਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦੇ ਸਭ ਤੋਂ ਵੱਡਾ ਸਨਮਾਨ ਹੈ।

ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪਾਈ ਪੋਸਟ ’ਚ ਲਿਖਿਆ, “ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਜਿਨ੍ਹਾਂ ਨੇ ਮੈਨੂੰ ਸਮਾਜ ਸੇਵਾ ਵਿਚ ਸਹਿਯੋਗ ਦੇਣ, ਵਪਾਰ ਨੂੰ ਵਧਾਉਣ ਅਤੇ ਜਿਨਸੀ ਸਮਾਨਤਾ ਲਿਆਉਣ ਪ੍ਰਤੀ ਕੰਮ ਕਰਨ ਲਈ ਮਦਦ ਕੀਤੀ।” ਉਨ੍ਹਾਂ ਕਿਹਾ ਕਿ “ਇਹ ਕਾਰਜ ਮੇਰੇ ਲਈ ਬਹੁਤ ਮਹੱਤਵਪੂਰਨ ਹੈ ਅਤੇ ਮੈਂ ਹਮੇਸ਼ਾ ਇਨ੍ਹਾਂ ਟੀਚਿਆਂ ਪ੍ਰਤੀ ਕਾਰਜਸ਼ੀਲ ਰਹਾਂਗੀ।” ਜ਼ਿਕਰਯੋਗ ਹੈ ਕਿ ਪੈਮ ਗੋਸਲ ਨੇ ਮਈ 2021 ਵਿਚ ਸਕਾਟਲੈਂਡ ਦੀ ਪਾਰਲੀਮੈਂਟ ਵਿਚ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਜਪੁ ਜੀ ਸਾਹਿਬ ਦਾ ਪਾਠ ਕੀਤਾ ਸੀ। ਉਹ ਕੰਜ਼ਰਵੇਟਿਵ ਪਾਰਟੀ ਵੱਲੋਂ ਪਾਰਲੀਮੈਂਟ ਮੈਂਬਰ ਹਨ।

Scroll to Top