ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

Republic Day Parade ‘ਚੋਂ ਪੰਜਾਬ ਤੇ ਪੱਛਮੀ ਬੰਗਾਲ ਦੀਆਂ ਝਾਂਕੀਆਂ ਹਟਾਉਣ ਨੂੰ ਲੈ ਕੇ ਰੱਖਿਆ ਮੰਤਰਾਲੇ ਨੇ ਦਿੱਤਾ ਜਵਾਬ

ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਂਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ ‘ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਂਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਦੱਸ ਦਈਏ ਕਿ ਹੁਣ ਸਬੰਧ ’ਚ ਗ੍ਰਹਿ ਮੰਤਰਾਲੇ ਨੇ ਆਪਣਾ ਜਵਾਬ ਦਿੱਤਾ ਹੈ। ਨਾਲ ਹੀ ਇੱਕ ਪੱਤਰ ਵੀ ਜਾਰੀ ਕੀਤਾ ਹੈ।

ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਂਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ ‘ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਂਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਝਾਕੀ ਬਾਰੇ ਐਕਸਪਰਟ ਕਮੇਟੀ ਨੇ 3 ਰਾਊਂਡ ਤੱਕ ਜਾਂਚ ਕੀਤੀ ਹੈ।

ਮੰਤਰਾਲੇ ਨੇ ਅੱਗੇ ਕਿਹਾ ਕਿ ਦੇਸ਼ ਦੇ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਂਕੀ ਨੂੰ ਸ਼ਾਮਲ ਕਰਨ ਲਈ ਪ੍ਰਸਤਾਵ ਭੇਜੇ ਹਨ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਂਕੀ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।

ਮੰਤਰਾਲੇ ਨੇ ਕਿਹਾ ਕਿ ਮਾਹਿਰਾਂ ਦੀ ਕਮੇਟੀ ਦੀ ਮੀਟਿੰਗ ਦੇ ਪਹਿਲੇ ਤਿੰਨ ਦੌਰ ਵਿੱਚ ਪੰਜਾਬ ਦੀ ਝਾਂਕੀ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ ਗਿਆ ਸੀ। ਤੀਜੇ ਦੌਰ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੀ ਝਾਂਕੀ ‘ਤੇ ਵਿਚਾਰ ਨਹੀਂ ਕੀਤਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਝਾਂਕੀ ਨੂੰ ਅੱਗੇ ਨਹੀਂ ਵਿਚਾਰਿਆ ਗਿਆ ਕਿਉਂਕਿ ਇਹ ਇਸ ਵਾਰ ਦੀ ਪਰੇਡ ਦੇ ਵਿਆਪਕ ਥੀਮ ਦੇ ਅਨੁਸਾਰ ਨਹੀਂ ਸੀ।

Scroll to Top