ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਨਵੇਂ ਵਰ੍ਹੇ ਦੇ ਪਹਿਲੇ ਦਿਨ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾਹਾ ਲੈ ਕੀਤੀ ਜੀਵਨ ਲੀਲਾ ਸਮਾਪਤ

ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਖੇ ਕਰਜੇ ਤੋਂ ਤੰਗ ਆ ਕੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਫਾਹਾ ਲੈ ਕੇ ਖੁਦਕਸ਼ੀ ਕਰਨ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਉਸਦੀ ਪਤਨੀ ਸਰਬਜੀਤ ਕੌਰ, ਉਸ ਦੀਆਂ 2 ਲਡ਼ਕੀਆਂ ਜੋਤੀ (32) ਅਤੇ ਗੋਪੀ (31), ਜੋਤੀ ਦੀ ਲਡ਼ਕੀ ਅਮਨ (3) ਸ਼ਾਮਿਲ ਹਨ।

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਨਾ ਨੇ ਦੱਸਿਆ ਕਿ ਉਸ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਫੋਨ ਕਰਦਾ ਸੀ ਪਰ ਕੋਈ ਵੀ ਫੋਨ ਨਹੀਂ ਚੁੱਕ ਰਿਹਾ ਲੀ। ਜਿਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਮਕ ਰਹੀਆਂ ਸਨ ਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ’ਤੇ ਪਈਆਂ ਸਨ। ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿਚ ਇੰਚਾਰਜ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਥਾਣਾ ਮੁਖੀ ਮਨਜੀਤ ਸਿੰਘ ਤੇ ਰਾਤ 8.20 ਵਜੇ ਡੀਐਸਪੀ ਆਦਮਪੁਰ ਵਿਜੇ ਕੁੰਵਰ ਸਿੰਘ ਮੌਕੇ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜ਼ਾਂਚ ਕਰ ਰਹੇ ਹਨ। ਮੌਕੇ ਤੋਂ ਮਿਲੇ ਸੁਸਾਇਡ ਨੋਟ ਵੀ ਮਿਲਿਆ ਹੈ।

ਜਿਸ ਵਿਚ ਮਨਮੋਹਨ ਸਿੰਘ ਨੇ ਲਿੱਖਿਆ ਹੈ ਕਿ ਉਸ ਨੇ ਆਰਥਿਕ ਤੰਗੀ ਕਾਰਨ ਕਰਜਾਂ ਲਿਆ ਸੀ ਤੇ ਉਸ ਦਾ ਪਤਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗ ਗਿਆ ਸੀ। ਜਿਸ ਕਾਰਨ ਘਰ ਵਿਚ ਵਿਵਾਦ ਰਹਿੰਦਾ ਸੀ। ਜਿਸ ਕਾਰਨ ਘਰੇਲੂ ਵਿਵਾਦ ਤੇ ਕਰਜੇ ਤੋਂ ਤੰਗ ਆ ਕੇ ਉਹ ਕਦਮ ਚੁੱਕ ਰਿਹਾ ਹੈ। ਪੁਲੀਸ ਨੇ ਲਾਸਾਂ ਨੂੰ ਕਬਜੇ ਵਿਚ ਲੈ ਲਿਆ ਹੈ ਤੇ ਜਲੰਧਰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਦੀ ਭੇਜ ਰਹੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੇ ਗੱਲੇ ਵਿਚ ਨਿਸ਼ਾਨ ਹਨ। ਜਿਸ ਤੋਂ ਲੱਗ ਰਿਹਾ ਹੈ ਕਿ ਸਾਰਿਆਂ ਦੀ ਮੌਤ ਫਾਹਾ ਲੈਣ ਕਰਕੇ ਹੋਈ ਹੈ। ਜੱਦ ਉਨ੍ਹਾਂ ਨੂੰ ਤਿੰਨ ਸਾਲਾਂ ਬੱਚੀ ਦੀ ਮੌਤ ਬਾਰੇ ਪੁਿੱਛਆ ਤਾਂ ਉਨ੍ਹਾਂ ਕਿਹਾ ਕਿ ਉਸ ਦੇ ਗੱਲੇ ਵਿਚ ਵੀ ਨਿਸ਼ਾਨ ਹਨ ਤੇ ਹੋ ਸਕਦਾ ਹੈ ਕਿ ਕਿਸੇ ਨੇ ਉਸ ਨੂੰ ਵੀ ਫਾਹਾ ਦੇ ਦਿੱਤਾ ਹੋਵੇ।

Scroll to Top