ਲੁਧਿਆਣਾ (ਰਛਪਾਲ ਸਹੋਤਾ) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰਾਂ ਦੇ ਸੰਚਾਲਨ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਤਬਦੀਲੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ ਤਬਦੀਲੀ ਅੱਜ 13 ਜਨਵਰੀ ਤੋਂ 31 ਜਨਵਰੀ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।