ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਦੇਣ ਦੀ ਗਾਰੰਟੀ ਨੂੰ ਪੂਰਾ ਕਰਨ ਤਿਆਰੀ

ਆਮ ਆਦਮੀ ਪਾਰਟੀ ਇਸ ਸਾਲ ਔਰਤਾਂ ਨੂੰ ਪ੍ਰਤੀ ਮਹੀਨੇ 1000 ਰੁਪਏ ਦੇਣ ਦੀ ਗਾਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫਤੇ ਵਿਚ ਪੇਸ਼ ਕੀਤੇ ਜਾਣ ਵਾਲੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਨਿਯਮਿਤ ਬਜਟ ਵਿਚ ਇਸ ਯੋਜਨਾ ਲਈ ਵਿਵਸਥਾ ਕਰ ਦਿੱਤੀ ਜਾਵੇਗੀ। ਵਿੱਤ ਵਿਭਾਗ ਦੇ ਸੂਤਰਾਂ ਮੁਤਾਬਕ ਸਾਲ 2023-24 ਦੇ ਬਜਟ ਵਿਚ ਇਸ ਲਈ 12,000 ਕਰੋੜ ਰੁਪਏ ਦੀ ਵਿਵਸਥਾ ਕਰਨਾ ਦੈ ਫੈਸਲਾ ਲਿਆ ਗਿਆ ਹੈ। ਇਸ ਸਾਲ ਅਗਸਤ ਮਹੀਨੇ ਤੋਂ ਇਹ ਯੋਜਨਾ ਲਾਗੂ ਹੋ ਜਾਵੇਗੀ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸੂਬੇ ਵਿਚ 18 ਸਾਲ ਤੋਂ ਉਪਰ ਵਿਆਹੁਤਾ ਤੇ ਅਣਵਿਆਹੁਤਾ ਸਾਰੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਮਹਿਲਾਵਾਂ ਆਪਣੀ ਇੱਛਾ ਨਾਲ ਖਰਚ ਕਰ ਸਕਣ ਤੇ ਘਰੇਲੂ ਔਰਤਾਂ ਨੂੰ ਆਰਥਿਕ ਮਦਦ ਵੀ ਮਿਲ ਸਕੇ।

ਹਾਲਾਂਕਿ ਸਰਕਾਰ ਦੇ ਕਾਰਜਕਾਲ ਦੇ 10 ਮਹੀਨੇ ਬੀਤ ਜਾਣ ਦੇ ਬਾਅਦ ਵੀ ਇਹ ਯੋਜਨਾ ਲਾਗੂ ਨਹੀਂ ਹੋ ਸਕੀ ਜਿਸ ਨੂੰ ਲੈ ਕੇ ਸਰਕਾਰ ਨੂੰ ਆਲੋਚਨਾ ਵੀ ਝੇਲਣੀ ਪਈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਆਪਣੇ ਪੱਧਰ ‘ਤੇ ਇਸ ਯੋਜਨਾ ਦੀ ਤਿਆਰੀ ਕਰਦੇ ਹੋਏ ਜ਼ਿਲ੍ਹੇਵਾਰ ਮਹਿਲਾਵਾਂ ਦਾ ਡਾਟਾ ਇਕੱਠਾ ਕਰ ਲਿਆ ਹੈ, ਅੰਤਿਮ ਰੂਪ ਦੇਣ ਦੇ ਬਾਅਦ ਅਗਸਤ 2023 ਤੋਂ ਯੋਜਨਾ ਲਾਗੂ ਹੋ ਜਾਵੇਗੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की