ਅਰਦਾਸ ਦੇ ਦੌਰਾਨ ਸਿਰ ਨਾ ਢੱਕਣ ਕਾਰਨ ਵਿਵਾਦਾਂ ’ਚ ਘਿਰੇ ਮੁੱਖ ਮੰਤਰੀ ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਵਿਵਾਦਾਂ ਵਿਚ ਘਿਰ ਗਏ ਹਨ। ਉਨ੍ਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ ਜੋ ਫਰੀਦਾਬਾਦ ਦੇ ਸੈਕਟਰ-15 ਦਾ ਹੈ। ਇਥੇ ਬਾਬਾ ਬੰਦਾ ਸਿੰਘ ਬਹਾਦੁਰ ਮੈਮੋਰੀਅਲ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਸਮਾਗਮ ਚੱਲ ਰਿਹਾ ਸੀ। ਅਰਦਾਸ ਸਮੇਂ 3M ਖੱਟਰ ਨੇ ਸਿਰ ਨਹੀਂ ਢੱਕਿਆ ਹੋਇਆ ਸੀ। ਸਿੱਖ ਮਰਿਆਦਾ ਮੁਤਾਬਕ ਅਰਦਾਸ ਸਮੇਂ ਤੇ ਗੁਰਦੁਆਰੇ ਵਿਚ ਜਾਂਦੇ ਸਮੇਂ ਸਿਰ ਢੱਕਣਾ ਹੋਣਾ ਜ਼ਰੂਰੀ ਹੈ। ਇਸੇ ਕਰਕੇ ਸੀਐੱਮ ਖੱਟਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਤੋਂ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ। ਮੁੱਖ ਮੰਤਰੀ ਨੂੰ ਇਸ ‘ਤੇ ਮਾਫੀ ਮੰਗਣੀ ਚਾਹੀਦੀ ਹੈ। ਇਹ ਕਿਸ ਤਰ੍ਹਾਂ ਹੋ ਸਕਦਾ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਨੂੰ ਧਾਰਮਿਕ ਭਾਵਨਾਵਾਂ ਦਾ ਪਤਾ ਨਾ ਹੋਵੇ।
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਵੀਡੀਓ ਵਿਚ ਦੇਖਿਆ ਕਿ ਸੀਐੱਮ ਮਨੋਹਰ ਲਾਲ ਗੁਰਦੁਆਰੇ ਵਿਚ ਅਰਦਾਸ ਵਿਚ ਸ਼ਾਮਲ ਹਨ। ਉਹ ਨੰਗੇ ਸਿਰ ਅਰਦਾਸ ਵਿਚ ਸ਼ਾਮਲ ਹੋਏ ਹਨ। ਇਸ ਵਿਚ ਸੱਚਾਈ ਸਾਹਮਣੇ ਆ ਗਈ ਕਿ ਭਾਜਪਾ ਗੁਰਦੁਆਰਿਆਂ ‘ਤੇ ਕਬਜ਼ਾ ਕਿਉਂ ਕਰਨਾ ਚਾਹੁੰਦੀ ਹੈ। ਉਹ ਕਿਉਂ ਰਾਸ਼ਟਰੀ ਸਵੈ ਸੇਵਕ ਸੰਘ ਇਸ਼ਾਰੇ ‘ਤੇ ਨੱਚ ਰਹੀ ਹੈ। ਭਾਜਪਾ ਸਿੱਖ ਮਰਿਆਦਾਵਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ।
ਭਾਜਪਾ ਨੇਤਾ ਹਰਜੀਤ ਗਰੇਵਾਲ ਨੇ ਕਿਹਾ ਕਿ ਸੀਐੱਮ ਮਨਹੋਰ ਲਾਲ ਨੇ ਅਰਦਾਸ ਵਿਚ ਸਿਰ ਨਹੀਂ ਢਕਿਆ। ਇਹ ਤਾਂ ਉਹੀ ਦੱਸ ਸਕਦੇ ਹਨ ਕਿ ਸਿਰ ਕਿਉਂ ਨਹੀਂ ਢੱਕਿਆ। ਪਰ ਜੋ ਗਲਤੀ ਉਨ੍ਹਾਂ ਨੇ ਕੀਤੀ ਹੈ, ਉਸ ਲਈ ਮੈਂ ਮਾਫੀ ਮੰਗਦਾ ਹਾਂ। ਉਨ੍ਹਾਂ ਨੂੰ ਇੰਝ ਨਹੀਂ ਕਰਨਾ ਚਾਹੀਦਾ ਸੀ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी