ਚੰਡੀਗੜ੍ਹ ਹਿੰਸਾ ‘ਚ ਪੁਲਿਸ ‘ਤੇ ਹਮਲਾ, ਭੰਨਤੋੜ ਤੇ ਪਥਰਾਅ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ

ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਦੌਰਾਨ 8 ਫਰਵਰੀ ਨੂੰ ਸੀਐਮ ਰਿਹਾਈਸ਼ ਵੱਲ ਕੂਚ ਕਰ ਰਹੇ ਜੱਥੇ ਅਤੇ ਪੁਲਿਸ ਦਰਮਿਆਨ ਮਾਹੌਲ ਤਣਾਅਪੂਰਨ ਹੋ ਗਿਆ।
ਇਸ ਹਿੰਸਕ ਘਟਨਾ ਵਿੱਚ ਚੰਡੀਗੜ੍ਹ ਪੁਲਿਸ ਦੇ ਕਈ ਜਵਾਨ ਜ਼ਖਮੀ ਹੋ ਗਏ ਸੀ। ਪ੍ਰਦਰਸ਼ਨਕਾਰੀਆਂ ਵੱਲੋਂ ਕਈ ਸਰਕਾਰੀ ਵਾਹਨਾਂ ਦੀ ਭੰਨਤੋੜ ਕੀਤੀ। ਕਈ ਹਮਲਾਵਰ ਮੂੰਹ ਲੁਕਾ ਕੇ ਹਮਲਾ ਕਰ ਰਹੇ ਸੀ। ਕਰੀਬ ਇੱਕ ਦਰਜਨ ਪੁਲਿਸ ਬੈਰੀਕੇਡਾਂ ਅਤੇ ਵਾਹਨਾਂ ਤੋਂ ਅਸਲਾ ਅਤੇ ਹੋਰ ਸਮਾਨ ਲੁੱਟਿਆ ਗਿਆ। ਹਮਲਾਵਰਾਂ ਕੋਲ ਤਲਵਾਰਾਂ, ਗੰਡਾਸੀ, ਡੰਡੇ ਤੇ ਹੋਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਦੱਸ ਦਈਏ ਕਿ ਹੁਣ ਇਸ ਪੁਲਿਸ ਨੇ 8 ਫਰਵਰੀ ਦੀ ਘਟਨਾ ਦੌਰਾਨ ਪੁਲਿਸ ’ਤੇ ਹਮਲਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਨੂੰ ਆਪਣੀ ਜਾਣਕਾਰੀ ਦੇਣ ਲਈ ਕਿਹਾ ਹੈ। ਪੁਲਿਸ ਨੇ 10 ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਚੋਂ 3 ਦੇ ਨਾਂ ਹਰਦੀਪ ਸਿੰਘ ਬਰਾੜ, ਹਰਮਨਦੀਪ ਸਿੰਘ ਤੂਫਾਨ ਅਤੇ ਸਤਵੰਤ ਸਿੰਘ ਸੰਧੂ ਲੁਧਿਆਣਾ ਦੇ ਹਨ।
ਦੱਸ ਦੇਈਏ ਕਿ ਸੈਕਟਰ 36 ਥਾਣੇ ਦੀ ਪੁਲਿਸ ਨੇ ਘਟਨਾ ਸਬੰਧੀ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਬਾਰੇ ਜਾਣਕਾਰੀ ਈਮੇਲ firno.630gmail.com ਜਾਂ ਵ੍ਹੱਟਸਐਪ ਨੰਬਰ 98759-84001 ‘ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਸੂਚਨਾ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र