ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋਂ 01 ਚੋਰ ਨੂੰ 02 ਚੋਰੀ ਸ਼ੁਦਾ ਮੋਟਰ ਸਾਇਕਲਾ ਸਮੇਤ ਕੀਤਾ ਗ੍ਰਿਫਤਾਰ

ਜਲੰਧਰ ਦਿਹਾਤੀ ਲਾਂਬੜਾ – ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੇੜੇ ਅਨਸਰਾਂ/ਨਸ਼ਾ ਤਸਕਰਾਂ/ਚੋਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉਂਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਵੱਲੋਂ 01 ਚੋਰ ਨੂੰ 02 ਚੋਰੀ ਸ਼ੁਦਾ ਮੋਟਰ ਸਾਇਕਲਾ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ASI ਕਰਨੈਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਅੱਡਾ ਲਾਂਬੜਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾ ਉਸ ਨੂੰ ਇਤਲਾਹ ਮਿਲੀ ਕਿ ਮਨਦੀਪ ਸਿੰਘ ਉਰਫ ਸ਼ਿਵਮ ਪੁੱਤਰ ਤਿਲਕ ਰਾਜ ਵਾਸੀ ਮਕਾਨ ਨੰਬਰ 99 ਨਿਊ ਗੀਤਾ ਕਲੋਨੀ ਕਾਲਾ ਸੰਘਿਆ ਰੋਡ ਨੇੜੇ ਚੁੰਗੀ,ਡਵੀਜਨ ਨੰ:05 ਪੁਲਿਸ ਕਮੀਸ਼ਨਰੇਟ ਜਲੰਧਰ ਜੋ ਚੋਰੀਆਂ ਕਰਨ ਦਾ ਆਦੀ ਹੈ ਅੱਜ ਵੀ ਨਾਹਲਾ ਸਾਇਡ ਤੇ ਮੋਟਰਸਾਈਕਲ ਚੋਰੀ ਕਰਕੇ ਵਾਇਆ ਚਿਟੀ ਲਾਂਬੜਾ ਨੂੰ ਆ ਰਿਹਾ ਹੈ ਜਿਸਤੇ ASI ਕਰਨੈਲ ਸਿੰਘ ਚਿੱਟੀ ਮੋੜ ਲਾਂਬੜਾ ਵਿਖੇ ਨਾਕਾ ਬੰਦੀ ਕੀਤੀ ਤੇ ਕੁਝ ਦੇਰ ਬਾਅਦ ਚਿਟੀ ਸਾਇਡ ਵੱਲੋ ਇਕ ਮੋਨਾ ਨੌਜਵਾਨ ਮੋਟਰਸਾਈਕਲ HF-Delux hero ਰੰਗ ਕਾਲਾ ਵਿੱਚ ਲਾਲ ਤੇ ਸਿਲਵਰ ਧਾਰੀਆ ਤੇ ਸਵਾਰ ਆਇਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿਛੇ ਨੂੰ ਮੁੜਨ ਲੱਗੇ ਨੂੰ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਰੋਕ ਕੇ ਕਾਬੂ ਕਰਕੇ ਉਸ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਮਨਦੀਪ ਸਿੰਘ ਉਰਫ਼ ਸ਼ਿਵਮ ਉਕਤ ਦੱਸਿਆ ਤੇ ਉਸ ਪਾਸੋਂ ਮੋਟਰਸਾਈਕਲ ਬਾਰੇ ਸਖਤੀ ਨਾਲ ਪੁਛਿਆ ਕਰਨ ਤੇ ਉਸਨੇ ਦੱਸਿਆ ਕਿ ਇਹ ਮੋਟਰਸਾਈਕਲ ਉਸਨੇ ਪਿੰਡ ਨਾਹਲਾ ਤੋ ਚੋਰੀ ਕੀਤਾ ਹੈ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਦੋਸ਼ੀ ਦਾ ਪੁਲਿਸ ਰਿਮਾਡ ਹਾਸਿਲ ਕੀਤਾ ਗਿਆ ਹੈ ਅਤੇ ਦੋਸ਼ੀ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਜਿਸ ਦੌਰਾਨ ਇੱਕ ਹੋਰ ਚੋਰੀਸ਼ੁਦਾ ਮੋਟਰਸਾਈਕਲ ਬਿਨਾ ਨੰਬਰੀ ਮਾਰਕਾ ਸਪਲੈਂਡਰ ਰੰਗ ਕਾਲਾ ਬ੍ਰਾਮਦ ਕੀਤਾ ਗਿਆ।ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र