– ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗਿੱਲ
ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਵਿਕਾਸ ਕਾਰਜ ਮੁਕੰਮਲ ਕਰਨ ਲਈ ਕਿਹਾ
ਫਿਰੋਜ਼ਪੁਰ (ਹਰਜਿੰਦਰ ਸਿੰਘ)ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਦੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਸਕੀਮਾਂ ਜਿਵੇਂ ਕਿ ਬੰਧਨ ਮੁਕਤ ਫੰਡ, ਬੀ.ਏ.ਡੀ.ਪੀ, ਐਮ.ਪੀ. ਲੈਡ ਸਕੀਮ ਅਤੇ ਅੰਕੜਾਤਮਕ ਕੰਮਾਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ। ਜਿਸ ਤਹਿਤ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਵੱਖ-ਵੱਖ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੀ ਰਾਸ਼ੀ ਦੀ ਪ੍ਰਗਤੀ ਸਬੰਧੀ ਵੀ ਰੀਵਿਊ ਕੀਤਾ ਗਿਆ ਮੀਟਿੰਗ ਦੌਰਾਨ ਚੇਅਰਮੈਨ ਸ. ਚੰਦ ਸਿੰਘ ਗਿੱਲ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਵਿਕਾਸ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਲਈ ਹੋਰ ਫੰਡ ਜਾਰੀ ਕੀਤੇ ਜਾ ਰਹੇ ਹਨ ਇਸ ਲਈ ਪਹਿਲਾਂ ਪ੍ਰਾਪਤ ਫੰਡਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ-2 ਜਮ੍ਹਾ ਕਰਵਾਏ ਜਾਣ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸ ਵਿੱਚ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਵੀ ਕੀਤੀ ਅਤੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਵਿੱਚ ਸ੍ਰੀ ਚਰਨਜੀਤ ਸਿੰਘ ਡਿਪਟੀ ਈ.ਐਸ.ਏ, ਸ੍ਰੀ ਜਸਵੰਤ ਸਿੰਘ ਬੜੈਚ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਆਦੇਸ਼ ਗੁਪਤਾ ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ, ਸ੍ਰੀ ਧਰਮਪਾਲ ਕਾਰਜਸਾਧਕ ਅਫਸਰ ਨਗਰ ਕੌਂਸਲ ਜ਼ੀਰਾ, ਸ੍ਰੀ ਹਰਪ੍ਰੀਤ ਸਿੰਘ ਪੀ.ਏ. ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।