ਬਲਟਨ ਪਾਰਕ ‘ਚ ਸੱਤਾ ਘੁੰਮਣ ਦੇ ਕਤਲ ਮਾਮਲੇ ‘ਚ ਪੁਲਸ ਨੇ 3 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ- : ਬਲਟਨ ਪਾਰਕ ‘ਚ ਸੱਤਾ ਘੁੰਮਣ ਦੇ ਕਤਲ ਮਾਮਲੇ ‘ਚ ਪੁਲਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਬੀਤੇ ਦਿਨ ਤੋਂ ਪੁਲਿਸ ਪਾਰਟੀ ਰਾਜਸਥਾਨ ‘ਚ ਡੇਰੇ ਲਾਈ ਹੋਈ ਸੀ, ਜਿਸ ਨੂੰ ਥੋੜ੍ਹੇ ਸਮੇਂ ‘ਚ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ‘ਚ ਸਫ਼ਲਤਾ ਮਿਲੀ। ਫੜੇ ਗਏ ਮੁਲਜ਼ਮਾਂ ਵਿੱਚ ਮੁੱਖ ਮੁਲਜ਼ਮ ਨਿਤੀਸ਼ ਉਰਫ਼ ਗੁੱਲੀ ਵਾਸੀ ਅਮਨ ਨਗਰ ਗੁਲਾਬ ਦੇਵੀ ਰੋਡ, ਰਾਹੁਲ ਸੱਭਰਵਾਲ ਅਤੇ ਇੱਕ ਹੋਰ ਮੁਲਜ਼ਮ ਸ਼ਾਮਲ ਹਨ। ਮੁਲਜ਼ਮਾਂ ਨੂੰ ਫੜਨ ਲਈ ਜਲੰਧਰ ਤੋਂ ਹੋਰ ਫੋਰਸ ਭੇਜੀ ਗਈ ਹੈ। ਜਲਦੀ ਹੀ ਪੁਲਸ ਅਧਿਕਾਰੀ ਇਸ ਦੀ ਪੁਸ਼ਟੀ ਕਰਨਗੇ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਯਾਨੀ ਸ਼ਨੀਵਾਰ ਨੂੰ ਮਕਸੂਦਾਂ ਮੰਡੀ ‘ਚ ਕੰਮ ਕਰਦੇ ਸੱਤਾ ਘੁਮਾਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਹ ਕਤਲ ਮੰਡੀ ਵਿੱਚ ਚੌਕੀਦਾਰ ਨੂੰ ਲੈ ਕੇ ਹੋਏ ਝਗੜੇ ਕਾਰਨ ਕੀਤਾ ਗਿਆ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...