ਜਲੰਧਰ ਦੇ ਸਿਵਲ ਹਸਪਤਾਲ ਦੇ ਬਾਹਰ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਦੀ ਲੋਕਾਂ ਨੇ ਕੁੱਟਮਾਰ ਕੀਤੀ ਪਰ ਬਾਅਦ ਵਿੱਚ ਉਸ ਨੂੰ ਛੱਡ ਦਿੱਤਾ। ਜਦੋਂ ਲੁਟੇਰੇ ਮੋਬਾਈਲ ਖੋਹ ਕੇ ਮੋਟਰਸਾਈਕਲ ‘ਤੇ ਭੱਜਣ ਲੱਗੇ ਤਾਂ ਲੋਕਾਂ ਨੇ ਇਕ ਲੁਟੇਰੇ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਦਕਿ ਦੂਜਾ ਫਰਾਰ ਹੋ ਗਿਆ। ਇਸ ਤੋਂ ਬਾਅਦ ਸਿਵਲ ਹਸਪਤਾਲ ਦੇ ਬਾਹਰ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ। ਪਹਿਲਾਂ ਤਾਂ ਲੋਕ ਉਸ ਨੂੰ ਸਿਵਲ ਹਸਪਤਾਲ ਨੇੜੇ ਥਾਣੇ ਲਿਜਾਣ ਲੱਗੇ ਪਰ ਰਸਤੇ ਵਿੱਚ ਹੀ ਲੋਕਾਂ ਵੱਲੋਂ ਕੁੱਟਮਾਰ ਕਰਨ ਤੋਂ ਬਾਅਦ ਲੁਟੇਰੇ ਨੂੰ ਛੱਡ ਦਿੱਤਾ ਗਿਆ।