ਜਲੰਧਰ (ਸੁਖਵਿੰਦਰ ਸਿੰਘ)- ਜਲੰਧਰ ਦੇ ਵਾਰਡ ਨੰਬਰ 16 ਤੋਂ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪ੍ਰਸਿੱਧ ਸਮਾਜ ਸੇਵਕ ਸ਼੍ਰੀ ਦੀਨਾਨਾਥ ਪ੍ਰਧਾਨ ਵੱਲੋਂ ਚੁਗਿੱਟੀ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਸਮੂਹ ਮੈਂਬਰਾਂ ਦੇ ਨਾਲ ਇਕ ਮੀਟਿੰਗ ਰੱਖੀ ਗਈ ਅਤੇ ਇਕ ਮੰਗ ਪੱਤਰ ਇਲਾਕਾ ਕੌਂਸਲਰ ਕੌਂਸਲਰ ਮਨਿੰਰਦਰ ਚੱਢਾ ਨੂੰ ਸੌਂਪਿਆ ਗਿਆ। ਮੰਗ ਪੱਤਰ ’ਚ ਇਹ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਨਵੀਂ ਇਮਾਰਤ ਦੇ ਕਾਫੀ ਕੰਮ ਅਧੂਰੇ ਪਏ ਹਨ ਜਿਨ੍ਹਾਂ ਵਿਚ ਲੰਗਰ ਹਾਲ, ਦਰਬਾਰ ਹਾਲ, ਸੱਚਖੰਡ ਸਾਹਿਬ ਤੋਂ ਇਲਾਵਾ ਬਹੁਤ ਸਾਰੇ ਕੰਮ ਅਧੂਰੇ ਹਨ ਜਿਨ੍ਹਾਂ ਨੂੰ ਪੂਰਾ ਕਰਨ ਦੇ ਲਈ ਤਨ, ਮਨ ਅਤੇ ਧਨ ਨਾਲ ਸੇਵਾ ਨਿਭਾਈ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਇਲਾਕੇ ਦੇ ਬਹੁਤ ਸਾਰੇ ਨਿਵਾਸੀ ਵੀ ਮੌਜੂਦ ਸਨ।