ਲੁਧਿਆਣਾ (ਮੋਨਿਕਾ)- ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਨੌਜਵਾਨ ਦੇ ਰਿਸ਼ਤੇਦਾਰਾਂ ਨੂੰ ਸ਼ੱਕ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਉਹ ਪਿਛਲੇ ਇੱਕ ਸਾਲ ਤੋਂ ਫੈਕਟਰੀ ਵਿੱਚ ਰਹਿ ਰਿਹਾ ਸੀ। ਦੇਰ ਰਾਤ ਉਹ ਕਰੀਬ 8 ਵਜੇ ਫੈਕਟਰੀ ਤੋਂ ਨਿਕਲਿਆ ਅਤੇ ਬਾਹਰੋਂ ਖਾਣਾ ਖਾ ਕੇ ਰਾਤ 9.30 ਵਜੇ ਵਾਪਸ ਆਇਆ। ਜਦੋਂ ਸਵੇਰੇ ਫੈਕਟਰੀ ਮਾਲਕ ਆਇਆ ਤਾਂ ਦੇਖਿਆ ਕਿ ਨੌਜਵਾਨ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਲੇਮ ਟਾਬਰੀ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਹੈ। ਮਰਨ ਵਾਲੇ ਵਿਅਕਤੀ ਦਾ ਨਾਮ ਅਮਰਪਾਲ ਹੈ। ਅਮਰਪਾਲ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਅਲੀਪੁਰ ਪਿੰਡ ਦਾ ਰਹਿਣ ਵਾਲਾ ਹੈ।