ਜਲੰਧਰ ਦੇ ਲਤੀਫਪੁਰਾ ‘ਚ ਅੱਜ ਤੋਂ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਲੋਕ

ਸਰਕਾਰੀ ਬੀਬੀ ਭਾਨੀ ਕੰਪਲੈਕਸ ‘ਚ ਫਲੈਟਾਂ ਦੀ ਪੇਸ਼ਕਸ਼ ਠੁਕਰਾਈ
ਜਲੰਧਰ (ਸੁਖਵਿੰਦਰ ਸਿੰਘ)- ਜਲੰਧਰ ‘ਚ ਦੋ ਚੋਣਾਂ ਸਿਰ ‘ਤੇ ਹਨ ਅਤੇ ਲਤੀਫਪੁਰਾ ਦਾ ਮਾਮਲਾ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ । ਲਤੀਫਪੁਰਾ ਵਿੱਚ ਨਗਰ ਸੁਧਾਰ ਟਰੱਸਟ ਵੱਲੋਂ ਜਿਨ੍ਹਾਂ ਲੋਕਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਵੱਲੋਂ ਵਿਚਲਾ ਹੱਲ ਕੱਢ ਕੇ ਬੀਬੀ ਭਾਨੀ ਕੰਪਲੈਕਸ ਦੇ ਪਿੱਛੇ ਕਾਲੀਆ ਕਲੋਨੀ ਅਤੇ ਅਮਰਦਾਸ ਨਗਰ ਵਿੱਚ ਫਲੈਟ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਲੋਕਾਂ ਨੇ ਸਰਕਾਰ ਦੀ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਲੋਕਾਂ ਨੇ ਅੱਜ ਤੋਂ ਲਤੀਫਪੁਰਾ ਵਿੱਚ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਲੋਕ ਕਹਿੰਦੇ ਹਨ ਕਿ ਉਹ ਕਿਤੇ ਨਹੀਂ ਜਾਣਗੇ । ਉਹ ਵਾਪਸ ਲਤੀਫਪੁਰਾ ਵਿੱਚ ਹੀ ਆਪਣਾ ਘਰ ਬਣਾਉਣਗੇ। ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਫਲੈਟ ਬਹੁਤ ਹੀ ਘਟੀਆ ਕੁਆਲਿਟੀ ਦੇ ਹਨ ਅਤੇ ਇੰਨੇ ਤੰਗ ਹਨ ਕਿ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਵਿੱਚ ਐਡਜਸਟ ਨਹੀਂ ਕਰ ਸਕਣਗੇ।
ਲਤੀਫਪੁਰਾ ਦੇ ਵਸਨੀਕਾਂ ਦੇ ਮਕਾਨ ਢਾਹੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਅਤੇ ਕੁਝ ਸਮਾਜਿਕ ਜਥੇਬੰਦੀਆਂ ਦਾ ਸਮਰਥਨ ਵੀ ਮਿਲਿਆ ਹੈ। ਸਾਰਿਆਂ ਨੇ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਹੁਣ ਉਹ ਸ਼ਹਿਰ ਦੇ ਨਾਲ-ਨਾਲ ਪਿੰਡਾਂ ਵੱਲ ਵੀ ਕੂਚ ਕਰਨਗੇ। ਪਿੰਡਾਂ ਵਿੱਚ ਜਾ ਕੇ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਪ੍ਰਚਾਰ ਕਰਨਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਲਤੀਫਪੁਰਾ ਵਿੱਚ ਹੀ ਲੋਕਾਂ ਨੂੰ ਮੁੜ ਵਸੇਬਾ ਨਹੀਂ ਕਰਦੀ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी