ਨਿਊਯਾਰਕ- ਅਮਰੀਕਾ ਵਿੱਚ ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਕੈਂਪਸ ਵਿੱਚ ਦੇਰ ਰਾਤ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਜ਼ਖਮੀ ਹੋ ਗਏ। ਪੁਲੀਸ ਅਨੁਸਾਰ ਸ਼ੱਕੀ ਮੁਲਜ਼ਮ ਅਜੇ ਫਰਾਰ ਹੈ। ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਕਿਹਾ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਕੈਂਪਸ ਦੇ ਬਾਹਰ 30 ਫਾਇਰ ਟਰੱਕ, ਐਂਬੂਲੈਂਸ ਅਤੇ ਐਮਰਜੈਂਸੀ ਵਾਹਨ ਤਾਇਨਾਤ ਕੀਤੇ ਗਏ ਹਨ।
ਨਿਊਯਾਰਕ ਟਾਈਮਜ਼ ਮੁਤਾਬਕ ਕੈਂਪਸ ਦੀਆਂ ਕਈ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਨੇ ਸ਼ੱਕੀ ਦਾ ਸਕੈਚ ਜਾਰੀ ਕਰਕੇ ਦੱਸਿਆ ਹੈ ਕਿ ਉਸ ਦਾ ਕੱਦ ਛੋਟਾ ਹੈ। ਉਸ ਨੇ ਆਪਣਾ ਚਿਹਰਾ ਮਾਸਕ ਨਾਲ ਢੱਕ ਲਿਆ ਹੈ। ਜ਼ਖਮੀਆਂ ਨੂੰ ਨੇੜਲੇ ਸਪੈਰੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਕੈਂਪਸ ਦੀਆਂ ਸਾਰੀਆਂ ਗਤੀਵਿਧੀਆਂ 48 ਘੰਟਿਆਂ ਲਈ ਰੱਦ ਕਰ ਦਿੱਤੀਆਂ ਗਈਆਂ ਹਨ।