ਨਿਊਜ਼ੀਲੈਂਡ ਵਿੱਚ ਚੱਕਰਵਾਤ ਗੈਬਰੀਅਲ ਤੋਂ ਬਾਅਦ ਮੰਗਲਵਾਰ ਨੂੰ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਨਿਊਜ਼ੀਲੈਂਡ ਦੇ ਇਤਿਹਾਸ ਵਿੱਚ ਇਹ ਤੀਜੀ ਵਾਰ ਹੈ ਜਦੋਂ ਤੂਫ਼ਾਨ ਕਾਰਨ ਐਮਰਜੈਂਸੀ ਲਾਗੂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕਰੀਬ 509 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਦੇਸ਼ ਦੇ ਉੱਤਰੀ ਖੇਤਰਾਂ ਵਿੱਚ 250 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਆਕਲੈਂਡ ਸ਼ਹਿਰ ਵਿੱਚ ਇਸ ਸਮੇਂ ਹਵਾ ਦੀ ਰਫ਼ਤਾਰ 110 ਕਿਲੋਮੀਟਰ ਪ੍ਰਤੀ ਘੰਟਾ ਸੀ। ਉੱਤਰੀ ਖੇਤਰ ਦੇ ਕਰੀਬ 46 ਹਜ਼ਾਰ ਘਰਾਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ।
ਤੂਫਾਨ ਕਾਰਨ ਭਾਰੀ ਮੀਂਹ ਪੈ ਰਿਹਾ ਹੈ। ਆਕਲੈਂਡ ਵਿੱਚ ਪਿਛਲੇ 24 ਘੰਟਿਆਂ ਵਿੱਚ 4 ਇੰਚ ਮੀਂਹ ਪਿਆ ਹੈ। ਇੱਥੇ ਸਮੁੰਦਰ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਨਿਊਜ਼ੀਲੈਂਡ ਦੇ ਮੌਸਮ ਵਿਭਾਗ ਮੁਤਾਬਕ ਤੂਫਾਨ ਗੈਬਰੀਅਲ ਨੇ ਹੁਣੇ ਹੀ ਲੈਂਡਫਾਲ ਕੀਤਾ ਹੈ। ਇਸ ਦੌਰਾਨ ਬਿਜਲੀ ਦੀਆਂ ਲਾਈਨਾਂ, ਸੜਕਾਂ ਅਤੇ ਦਰੱਖਤ ਟੁੱਟ ਗਏ ਹਨ। ਅਗਲੇ 24 ਘੰਟੇ ਅਹਿਮ ਹਨ। ਇਸ ‘ਚ ਕਾਫੀ ਤਬਾਹੀ ਹੋਣ ਦੀ ਸੰਭਾਵਨਾ ਹੈ। ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।