ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਦਿੱਲੀ ਤੇ ਮੁੰਬਈ ’ਚ ਬੀਬੀਸੀ ਦਫ਼ਤਰਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ- ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇ ਮਾਰੇ। ਵਰਨਣਯੋਗ ਹੈ ਕਿ ਬੀਤੇ ਦਿਨੀ ਬੀਬੀਸੀ ਨੇ ਗੋਦਰਾ ਕਾਂਡ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਡਾਕੂਮੈਂਟਰੀ ਜਾਰੀ ਕੀਤੀ ਸੀ ਤੇ ਇਸ ਖ਼ਿਲਾਫ਼ ਸਰਕਾਰ ਨੇ ਕਾਫ਼ੀ ਨਾਰਾਜ਼ਗੀ ਪ੍ਰਗਟਾਈ ਸੀ।
ਉਧਰ ਬੀਬੀਸੀ ਨੇ ਕਿਹਾ ਕਿ ਉਹ ਪੂਰਾ ਸਹਿਯੋਗ ਕਰ ਰਿਹਾ ਹੈ ਅਤੇ ਉਮੀਦ ਹੈ ਕਿ ਇਹ ਜਲਦੀ ਹੀ ਠੀਕ ਹੋ ਜਾਵੇਗਾ।
ਇਸ ਦੌਰਾਨ ਭਾਜਪਾ ਨੇ ਬੀਬੀਸੀ ਨੂੰ ਦੁਨੀਆ ਦੀ ਸਭ ਤੋਂ ਭਿ੍ਰਸ਼ਟ ਬਕਵਾਸ ਕਾਰਪੋਰੇਸ਼ਨ ਕਰਾਰ ਦਿੱਤਾ ਅਤੇ ਕਿਹਾ ਕਿ ਮੀਡੀਆ ਸਮੂਹ ਦੇ ਖਿਲਾਫ ਆਮਦਨ ਕਰ ਵਿਭਾਗ ਦਾ ਛਾਪਾ ਨਿਯਮਾਂ ਅਤੇ ਸੰਵਿਧਾਨ ਅਧੀਨ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਇਸ ਕਾਰਵਾਈ ਨੂੰ ਲੈ ਕੇ ਸਰਕਾਰ ’ਤੇ ਹਮਲਾ ਕਰਨ ਲਈ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਦੀ ਵੀ ਆਲੋਚਨਾ ਕੀਤੀ ਅਤੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਬੀਬੀਸੀ ’ਤੇ ਪਾਬੰਦੀ ਲਗਾਈ ਸੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की