ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੇ ਹਰਿਆਣਾ ਪੁਲਿਸ ਮੁਲਾਜ਼ਮਾਂ ‘ਤੇ ਫ਼ੌਜਦਾਰੀ ਮੁਕੱਦਮੇ ਦਰਜ ਕਰੋ – ਮਹਿਲਾ ਕਿਸਾਨ ਯੂਨੀਅਨ ਦੀ ਮੰਗ

ਜਲੰਧਰ- ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲ ਸਬੰਧਿਤ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਹਦੂਦ ਅੰਦਰ ਸ਼ੰਭੂ ਸਰਹੱਦ ਰਾਹੀਂ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਗੋਲੀਆਂ ਦਾਗ਼ਣ ਵਾਲੀ ਹਰਿਆਣਾ ਪੁਲਿਸ ਵਿਰੁੱਧ ਅਪਰਾਧਿਕ ਮੁਕੱਦਮੇ ਕਰਨ ਦੀ ਮੰਗ ਕੀਤੀ ਹੈ।

ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਦੋਸ਼ ਲਾਇਆ ਕਿ ਜਮਹੂਰੀ ਹੱਕਾਂ ਦੀ ਵਰਤੋਂ ਕਰਦਿਆਂ ਕਿਸਾਨੀ ਮੰਗਾਂ ਤੇ ਐਮਐਸਪੀ ਕਾਨੂੰਨ ਲਾਗੂ ਕਰਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਉਪਰ ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ਤੇ ਦਮਨ ਢਾਹ ਰਹੀ ਹੈ। ਉਨਾਂ ਮਨੋਹਰ ਲਾਲ ਖੱਟਰ ਸਰਕਾਰ ਦੀ ਨਿੰਦਾ ਕਰਦਿਆਂ ਸੱਦਾ ਦਿੱਤਾ ਕਿ ਕਿਸਾਨ ਵਿਰੋਧੀ ਭਾਜਪਾ ਨੂੰ ਅਗਾਮੀ ਚੋਣਾਂ ਦੌਰਾਨ ਦੇਸ਼ ਭਰ ਚ ਹਰਾਇਆ ਜਾਵੇ।

ਬੀਬਾ ਰਾਜੂ ਨੇ ਦੋਸ਼ ਲਾਇਆ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਪ੍ਰਤੀ ਆਪਣੀ ਦੁਸ਼ਮਣੀ ਜ਼ਾਹਰ ਕਰਦਿਆਂ ਕੰਕਰੀਟ ਦੇ ਬੈਰੀਕੇਡਾਂ ਅਤੇ ਲੋਹੇ ਦੇ ਕਿੱਲਾਂ ਨਾਲ ਸਾਰੇ ਹਾਈਵੇਅ ਬੰਦ ਕਰ ਦਿੱਤੇ ਹਨ ਅਤੇ ਆਪਣੀ ਪੁਲਿਸ ਨੂੰ ਅੰਨਦਾਤਾ‘ ਉਪਰ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇਰਬੜ ਦੀਆਂ ਗੋਲੀਆਂਪਾਣੀ ਦੀਆਂ ਤੋਪਾਂ ਅਤੇ ਇੱਥੋਂ ਤੱਕ ਕਿ ਹਥਿਆਰਾਂ ਸਮੇਤ ਸਾਰੇ ਹਮਲਾਵਰ ਢੰਗ ਵਰਤਣ ਦੀ ਖੁੱਲ ਦਿੱਤੀ ਹੋਈ ਹੈ।

ਪੰਜਾਬ ਦੇ ਇਲਾਕੇ ਅੰਦਰ ਕਿਸਾਨਾਂ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਹਿਸ਼ੀਆਨਾ ਹਮਲਿਆਂ ਦੀ ਨਿੰਦਾ ਕਰਦਿਆਂ ਮਹਿਲਾ ਨੇਤਾ ਬੀਬਾ ਰਾਜੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ‘ ਸਰਕਾਰ ਨੂੰ ਹਰਿਆਣਾ ਪੁਲਿਸ ਦੇ ਇਸ ਗੈਰ-ਜ਼ਿੰਮੇਵਾਰਾਨਾ ਅਤੇ ਗੈਰ-ਕਾਨੂੰਨੀ ਹਮਲਿਆਂ ਲਈ ਅਪਰਾਧਿਕ ਮੁਕੱਦਮੇ ਦਰਜ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਜ਼ਖਮੀਆਂ ਨੂੰ ਪੂਰੀ ਸਹੂਲਤ ਦਿੰਦਿਆਂ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਵੇ। ਮਹਿਲਾ ਨੇਤਾ ਨੇ ਜਖਮੀ ਕਿਸਾਨਾਂ ਤੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਬੂਤ ਸਾਂਭ ਕੇ ਰੱਖਣ ਅਤੇ ਨੇੜੇ ਦੇ ਪੁਲਿਸ ਥਾਣੇ ਵਿੱਚ ਐਫਆਈਆਰ ਦਰਜ ਕਰਾਉਣ।

ਕਿਸਾਨ ਅੰਦੋਲਨ 2.0′ ਅਤੇ ਕਿਸਾਨੀ ਮੰਗਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਮਹਿਲਾ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਹੈ ਕਿ ਉਹ ਦੋ ਸਾਲ ਪਹਿਲਾਂ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਮੌਕੇ ਐਸ.ਕੇ.ਐਮ. ਨਾਲ ਕੀਤੇ ਵਾਅਦੇ ਪੂਰਾ ਕਰਨ।

Scroll to Top