ਅਮਰੀਕਾ ਵਿਚ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਜ਼ਖਮੀ ਹੋਏ ਭਾਰਤੀ ਦੀ ਹੋਈ ਮੌਤ

ਬੀਤੇ ਦਿਨ ਅਣਪਛਾਤੇ ਵਿਅਕਤੀ ਦੇ ਹਮਲੇ ਵਿਚ ਗੰਭੀਰ ਰੂਪ ‘ਚ ਜਖਮੀ ਹੋਏ ਭਾਰਤੀ ਮੂਲ ਦੇ ਤਕਨੀਕੀ ਮਾਹਿਰ 41 ਸਾਲਾ ਵਿਵੇਕ ਤਨੇਜਾ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਤਨੇਜਾ ਡਾਇਨਮੋ ਟੈਕਨਾਲੋਜੀ ਕੰਪਨੀ ਦਾ ਪ੍ਰਧਾਨ ਤੇ ਸਹਿ ਸੰਸਥਾਪਕ ਸੀ। ਤਨੇਜਾ ਉਪਰ 2 ਫਰਵਰੀ ਨੂੰ ਸ਼ੋਟੋ ਰੈਸਟੋਰੈਂਟ ਦੇ ਬਾਹਰਵਾਰ ਹਮਲਾ ਕੀਤਾ ਗਿਆ ਸੀ। ਤਕਰਾਰ ਤੋਂ ਬਾਅਦ ਹਮਲਾਵਰ ਨੇ ਤਨੇਜਾ ਨੂੰ ਜਮੀਨ ਉਪਰ ਸੁੱਟ ਕੇ ਉਸ ਦੇ ਸਿਰ ‘ਤੇ ਵਾਰ ਕੀਤਾ ਸੀ। ਪੁਲਿਸ ਅਨੁਸਾਰ ਤਨੇਜਾ ਇਕ ਔਰਤ ਦੀ ਮਦਦ ਲਈ ਅਗੇ ਆਇਆ ਸੀ ਜਿਸ ਨੂੰ ਸ਼ੱਕੀ ਤੰਗ ਕਰ ਰਿਹਾ ਸੀ। ਜਦੋਂ ਪੁਲਿਸ ਮੌਕੇ ਉਪਰ ਪੁੱਜੀ ਤਾਂ ਤਨੇਜਾ ਬੁਰੀ ਤਰਾਂ ਲਹੂ ਲੁਹਾਣ ਹੋਇਆ ਪਿਆ ਸੀ। ਪੁਲਿਸ ਨੇ ਸ਼ੱਕੀ ਦੀ ਗ੍ਰਿਫਤਾਰੀ ਲਈ ਆਮ ਲੋਕਾਂ ਕੋਲੋਂ ਮਦਦ ਮੰਗੀ ਹੈ ਤੇ ਸ਼ੱਕੀ ਦੀ ਗ੍ਰਿਫਤਾਰੀ ਲਈ ਸੂਹ ਦੇਣ ਵਾਲੇ ਨੂੰ 25000 ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਤਨੇਜਾ ਜਿਸ ਨੇ ਯੁਨੀਵਰਸਿਟੀ ਆਫ ਵਰਜੀਨੀਆ ਤੋਂ ਗਰੈਜੂਏਸ਼ਨ ਕੀਤੀ ਸੀ ਆਪਣੇ ਆਸ ਪਾਸ ਦੇ ਲੋਕਾਂ ਵਿਚ ਬਹੁਤ ਹਰਮਨ ਪਿਆਰਾ ਸੀ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की