ਹਰਿਆਣਾ ਦਿੱਲੀ ਬਾਰਡਰ ‘ਤੇ ਸੋਨੀਪਤ ਕੋਲ ਸੜਕ ਹਾਦਸੇ ਵਿਚ ਮਾਰੇ ਗਏ ਫਿਲਮ ਅਭਿਨੇਤਾ ਦੀਪ ਸਿੱਧੂ ਦੀ ਮੌਤ ਨੂੰ ਅੱਜ 15 ਫਰਵਰੀ ਨੂੰ ਇਕ ਸਾਲ ਹੋ ਗਿਆ ਹੈ। ਜਗਰਾਓਂ ਵਿਚ ਅੱਜ ਉਨ੍ਹਾਂ ਦੀ ਬਰਸੀ ਮਨਾਈ ਜਾ ਰਹੀ ਹੈ। ਦੀਪ ਸਿੱਧੂ ਦੇ ਚਾਹੁਣ ਤੇ ਪਰਿਵਾਰ ਵਾਲੇ ਅੱਜ ਉਸ ਨੂੰ ਯਾਦ ਕਰਕੇ ਕਾਫੀ ਭਾਵੁਕ ਹਨ। ਮਸਤੂਆਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਲ ਹੋਏ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਨੇ ਵੀ ਦੀਪ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ ਪਈ। ਉਨ੍ਹਾਂ ਕਿਹਾ ਕਿ ਹਕੂਮਤ ਖਿਲਾਫ ਸਿਰ ਚੁੱਕਣ ਵਾਲੇ ਨੂੰ ਮਰਵਾ ਦਿੱਤਾ ਜਾਂਦਾ ਹੈ। ਕਿਸੇ ਦਾ ਐਕਸੀਡੈਂਟ ਜਾਂ ਕਿਸੇ ਨੂੰ ਗੋਲੀ ਨਾਲ ਮਰਵਾ ਦਿੱਤਾ ਜਾਂਦਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਸ਼ੱਕ ਦੇ ਘੇਰੇ ਵਿਚ ਹੈ ਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।