ਮੈ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਾਂ-ਕਮਲਾ ਹੈਰਿਸ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) – 81 ਸਾਲਾ ਰਾਸ਼ਟਰਪਤੀ ਜੋ ਬਾਈਡਨ ਦੀ ਵੱਡੀ ਉਮਰ ਬਾਰੇ ਵੋਟਰਾਂ ਦੀ ਫਿਕਰ ਦੇ ਦਰਮਿਆਨ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਇਕ ਮੁਲਾਕਾਤ ਦੌਰਾਨ ਕਿਹਾ ਹੈ ਕਿ ਉਹ ਦੇਸ਼ ਦੇ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਨ। ਵਾਲ ਸਟਰੀਟ ਨਾਲ ਗੱਲਬਾਤ ਦੌਰਾਨ ਹੈਰਿਸ ਨੇ ਕਿਹਾ ਕਿ ” ਮੈ ਦੇਸ਼ ਦੇ ਸਰਬਉੱਚ ਅਹੁੱਦੇ ‘ਤੇ ਕੰਮ ਕਰਨ ਲਈ ਤਿਆਰ ਹਾਂ। ਜਿਨਾਂ ਲੋਕਾਂ ਨੇ ਮੈਨੂੰ ਉਪ ਰਾਸ਼ਟਰਪਤੀ ਵਜੋਂ ਕੰਮ ਕਰਦਿਆਂ ਵੇਖਿਆ ਹੈ ਉਹ ਦੇਸ਼ ਦੀ ਅਗਵਾਈ ਕਰਨ ਪ੍ਰਤੀ ਮੇਰੀ ਸਮਰੱਥਾ ਨੂੰ ਭਲੀਭਾਂਤ ਜਾਣਦੇ ਹਨ।” ਉਪ ਰਾਸ਼ਟਰਪਤੀ ਦਾ ਇਹ ਬਿਆਨ ਵਿਸ਼ੇਸ਼ ਕੌਂਸਲ ਰਾਬਰਟ ਹੁਰ ਦੀ ਉਸ ਰਿਪੋਰਟ ਤੋਂ ਬਾਅਦ ਆਇਆ ਹੈ ਜਿਸ ਵਿਚ ਉਸ ਨੇ ਜੋ ਬਾਈਡਨ ਦੀ ਕਮਜੋਰ ਯਾਦਾਸ਼ਤ ਦਾ ਜਿਕਰ ਕੀਤਾ ਹੈ। ਇਸ ਰਿਪੋਰਟ ਵਿਚ ਦੋਸ਼ ਲਾਇਆ ਗਿਆ ਹੈ ਕਿ ਬਾਈਡਨ ਇਹ ਵੀ ਭੁੱਲ ਗਏ ਹਨ ਕਿ ਉਨਾਂ ਨੇ ਉਪ ਰਾਸ਼ਟਰਪਤੀ ਵਜੋਂ ਕਦੋਂ ਕੰਮ ਕੀਤਾ ਸੀ ਜਾਂ ਉਸ ਦੇ ਪੁੱਤਰ ਬੀਊ ਬਾਈਡਨ ਦੀ ਮੌਤ ਕਦੋਂ ਹੋਈ ਸੀ। ਇਸ ਰਿਪੋਰਟ ਉਪਰੰਤ ਰਾਸ਼ਟਰਪਤੀ ਨੇ ਇਨਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ”ਉਨਾਂ ਦੀ ਯਾਦਾਸ਼ਤ ਬਹੁਤ ਵਧੀਆ ਹੈ। ਰਾਸ਼ਟਰਪਤੀ ਵਜੋਂ ਜੋ ਮੈ ਕੀਤਾ ਹੈ ਉਹ ਸਭ ਦੇ ਸਾਹਮਣੇ ਹੈ।” ਇਥੇ ਜਿਕਰਯੋਗ ਹੈ ਕਿ ਮੋਨਮਾਊਥ ਯੁਨੀਵਰਸਿਟੀ ਵੱਲੋਂ ਪਿਛਲੇ ਸਾਲ ਅਕਤੂਬਰ ਵਿਚ ਕੀਤੇ ਸਰਵੇ ਵਿਚ 76% ਵੋਟਰ ਇਸ ਗੱਲ ਨਾਲ ਸਹਿਮਤ ਹੋਏ ਹਨ ਕਿ ਬਾਈਡਨ ਦੀ ਉਮਰ ਜਿਆਦਾ ਹੈ ਤੇ ਇਹ ਉਮਰ ਦੂਸਰੀ ਵਾਰ ਪ੍ਰਭਾਵਸ਼ਾਲੀ ਢੰਗ ਨਾਲ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਦੇ ਰਾਹ ਵਿਚ ਅੜਿਕਾ ਬਣ ਸਕਦੀ ਹੈ। ਇਕ ਹੋਰ ਸਰਵੇ ਵਿਚ ਵੀ 76% ਵੋਟਰਾਂ ਨੇ ਬਾਈਡਨ ਦੀ ਦਿਮਾਗੀ ਤੇ ਸਰੀਰਕ ਤੰਦਰੁਸਤੀ ਬਾਰੇ ਚਿੰਤਾ ਪ੍ਰਗਟਾਈ ਹੈ। ਇਸ ਤੋਂ ਪਹਿਲਾਂ ਇਕ ਮੁਲਾਕਾਤ ਵਿੱਚ ਹੈਰਿਸ ਨੇ ਕਿਹਾ ਸੀ ਕਿ ਜੇਕਰ ਲੋੜ ਪਈ ਤਾਂ ਉਹ ‘ਕਮਾਂਡਰ ਇਨ ਚੀਫ’ ਬਣਨ ਲਈ ਤਿਆਰ ਹਨ ਪਰੰਤੂ ਬਾਈਡਨ ਵਧੀਆ ਸਾਬਤ ਹੋਣਗੇ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की