ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਅਮਰੀਕਾ ਵਿਚ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਸ਼ੱਕੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਬਲਾਊਂਟ ਕਾਊਂਟੀ ਵਿਚ ਗੋਲੀਬਾਰੀ ਕਰਕੇ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਸ਼ੱਕੀ ਦੋਸ਼ੀ ਨੂੰ ਗ੍ਰਿਫਤਾਰ ਕਰ ਲੈਣ  ਦੀ ਖਬਰ ਹੈ। ਇਹ ਜਾਣਕਾਰੀ ਬਲਾਊਂਟ ਕਾਊਂਟੀ ਦੇ ਸ਼ੈਰਿਫ ਦਫਤਰ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਬੀਤੇ ਹਫਤੇ ਮੈਰੀਵਿਲੇ ਵਿਚ ਇਕ ਟਰੈਫਿਕ ਸਟਾਪ ‘ਤੇ 2 ਪੁਲਿਸ ਅਫਸਰਾਂ ‘ਤੇ ਕਥਿੱਤ ਗੋਲੀਬਾਰੀ ਕਰਨ ਉਪਰੰਤ  ਫਰਾਰ ਹੋਏ ਸ਼ੱਕੀ ਦੋਸ਼ੀ ਕੈਨੇਥ ਵੇਨੇ ਡੀਹਰਟ (42)  ਦੀ ਭਾਲ ਲਈ ਲਾਅ ਇਨਫੋਰਸਮੈਂਟ ਦੇ 150 ਤੋਂ ਵਧ ਜਵਾਨ ਕੰਮ ਰਹੇ ਸਨ। ਸ਼ੈਰਿਫ ਦਫਤਰ ਅਨੁਸਾਰ ਡੀਹਰਟ ਨੂੰ ਨੋਕਸਵਿਲੇ , ਟੈਨੇਸੀ, ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗੋਲੀਬਾਰੀ ਵਿਚ ਡਿਪਟੀ ਗਰੇਗ ਮਕੋਵਾਨ ਦੀ ਮੌਤ ਹੋ ਗਈ ਸੀ ਤੇ ਦੂਸਰਾ ਡਿਪਟੀ ਸ਼ੈਲਬਾਈ ਈਗਰਜ ਜਖਮੀ ਹੋ ਗਿਆ ਸੀ। ਇਸ ਮਾਮਲੇ ਵਿਚ ਡੀਹਰਟ ਦੇ ਭਰਾ ਤੇ ਮਿਤਰ ਕੁੜੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

Scroll to Top