ਲੁਧਿਆਣਾ ( ਮੋਨਿਕਾ )ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੌਰਵ ਜਮਾਲਪੁਰ ਨੇ ਦੱਸਿਆ ਕੁਝ ਦਿਨ ਪਹਿਲਾਂ ਮੁਹੱਲਾ ਜੀ ਟੀ ਬੀ ਨਗਰ ਤੋਂ ਇਕ ਬਜ਼ੁਰਗ ਮਹਿਲਾ ਦੇ ਕੰਨਾਂ ਵਿੱਚੋਂ ਚੋਰ ਵਾਲੀਆਂ ਚੋਰੀ ਕਰਕੇ ਲੈ ਗਏ ਸਨ ਜਿਸ ਦੀ ਰਿਪੋਰਟ ਉਨ੍ਹਾਂ ਵੱਲੋਂ ਥਾਣਾ ਜਮਾਲਪੁਰ ਵਿਖੇ ਲਿਖਵਾਈ ਗਈ ਸੀ ਜਿਸ ਤੇ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਹੋਇਆਂ ਦੋ ਚੋਰਾਂ ਵਿਚੋਂ ਇੱਕ ਨੂੰ ਗ੍ਰਿਫਤਾਰ ਕਰਕੇ ਚੋਰੀ ਹੋਈਆਂ ਵਾਲੀਆਂ ਬਰਾਮਦ ਕਰ ਲਈਆਂ ਜਿਸ ਲਈ ਉਨ੍ਹਾਂ ਨੇ ਅੱਜ ਹਲਕਾ ਸਾਹਨੇਵਾਲ ਦੇ ਏ ਸੀ ਪੀ ਸ੍ਰੀ ਤੁਸ਼ਾਰ ਗੁਪਤਾ ਦਾ ਧੰਨਵਾਦ ਉਨ੍ਹਾਂ ਦੇ ਦਫ਼ਤਰ ਜਾ ਕੇ ਕੀਤਾ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਤੁਸ਼ਾਰ ਗੁਪਤਾ ਜੀ ਨਾਲ ਸਮਾਜਿਕ ਅਤੇ ਲੋਕ ਭਲਾਈ ਦੇ ਮਸਲਿਆਂ ਤੇ ਗੱਲਬਾਤ ਵੀ ਕੀਤੀ ਗਈ ਤੁਸ਼ਾਰ ਗੁਪਤਾ ਨੇ ਇਲਾਕਾ ਨਿਵਾਸੀਆਂ ਨੂੰ ਪੁਲਿਸ ਤੇ ਭਰੋਸਾ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਪੁਲਿਸ ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪ੍ਰੇਸ਼ਾਨੀ ਨਾ ਆਵੇ ਇਸ ਮੌਕੇ ਸੌਰਵ ਜਮਾਲਪੁਰ ਦੇ ਨਾਲ ਉਨ੍ਹਾਂ ਦੇ ਸਾਥੀ ਅਰਜੁਨ ਸਗਰਾਇਆ ਜਪਿੰਦਰ ਸਿੰਘ ਅਤੇ ਅਦਿਤਯਾ ਗਿਰੀ ਮੌਕੇ ਤੇ ਹਾਜ਼ਰ ਸਨ