ਮਿਸ਼ੀਗਨ ਸਟੇਟ ਯੁਨੀਵਰਸਿਟੀ ਵਿਚ ਗੋਲੀਆਂ ਮਾਰ ਕੇ 3 ਵਿਦਿਆਰਥੀਆਂ ਦੀ ਹੱਤਿਆ ਕਰਨ ਵਾਲਾ ਸ਼ੱਕੀ ਦੋਸ਼ੀ ਦੋ ਹੋਰ ਸਕੂਲਾਂ ਨੂੰ ਨਿਸ਼ਾਨਾ ਬਣਾਉਣਾ ਚਹੁੰਦਾ ਸੀ-ਪੁਲਿਸ

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਬੰਦੂਕਧਾਰੀ ਜਿਸ ਨੇ ਮਿਸ਼ੀਗਨ ਸਟੇਟ ਯੁਨੀਵਰਸਿਟੀ ਵਿਚ ਗੋਲੀਆਂ ਚਲਾ ਕੇ 3 ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਤੇ 5 ਹੋਰਨਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ, ਦੀ ਯੋਜਨਾ ਨਿਊਜਰਸੀ ਦੇ 2 ਹੋਰ ਸਕੂਲਾਂ ਉਪਰ ਹਮਲਾ ਕਰਨ ਦੀ ਸੀ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ । ਮਿਸ਼ੀਗਨ ਸਟੇਟ ਯੁਨੀਵਰਸਿਟੀ ਪੁਲਿਸ ਅਨੁਸਾਰ 43 ਸਾਲਾ ਐਨਥਨੀ ਡਵੇਨ ਮੈਕਰੇ ਨੇ ਸੋਮਵਾਰ ਦੀ ਸ਼ਾਮ ਨੂੰ ਯੁਨੀਵਰਸਿਟੀ ਵਿਚ ਅੰਧਾਧੁੰਦ ਗੋਲੀਆਂ ਚਲਾਉਣ ਉਪਰੰਤ ਖੁਦ ਨੂੰ ਵੀ ਗੋਲੀ ਮਾਰ ਕੇ ਖਤਮ ਕਰ ਲਿਆ ਸੀ। ਜਦੋਂ ਪੁਲਿਸ ਨੇ ਮੈਕਰੇ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚੋਂ ਇਕ ਨੋਟ ਮਿਲਿਆ ਜਿਸ ਵਿਚ ਦੋ ਸਕੂਲਾਂ ਨੂੰ ਅਗਲਾ ਨਿਸ਼ਾਨਾ ਬਣਾਉਣ ਦਾ ਜਿਕਰ ਹੈ। ਜਦੋਂ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕੀਤੀਆਂ ਤਾਂ ਵਿਦਿਆਰਥੀਆਂ ਨੇ ਖਿੜਕੀਆਂ ਵਿਚੋਂ ਛਾਲਾਂ ਮਾਰ ਕੇ ਆਪਣੇ ਆਪ ਨੂੰ ਬਚਾਉਣ ਦਾ ਯਤਨ ਕੀਤਾ। ਮਾਰੇ ਗਏ ਵਿਦਿਆਰਥੀਆਂ ਦੀ ਪਛਾਣ ਜੂਨੀਅਰ ਅਲੈਗਜੰਡਰੀਆ ਵਰਨਰ , ਜੂਨੀਅਰ ਐਰੀਲ ਐਂਡਰਸਨ ਤੇ ਸੋਫੋਮੋਰ ਬਰੀਅਨ ਫਰੈਜਰ ਵਜੋਂ ਹੋਈ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की