ਭਾਈ ਰਾਜੋਆਣਾ ਨੂੰ ਸਜ਼ਾ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਪਾਈ ਝਾੜ, ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਕੇਂਦਰ ਸਰਕਾਰ ਨੂੰ ਝਾੜ ਪਾਈ ਹੈ। ਅਦਾਲਤ ਨੇ ਸਪੱਸ਼ਟ ਪੁੱਛਿਆ ਕਿ ਕੇਂਦਰ ਕਦੋਂ ਤੱਕ ਰਾਜੋਆਣਾ ਮਾਮਲੇ ਵਿੱਚ ਪਟੀਸ਼ਨ ਦਾ ਫੈਸਲਾ ਕਰੇਗੀ। ਅਦਾਲਤ ਨੇ ਕੇਂਦਰ ਸਰਕਾਰ ਨੂੰ 22 ਫਰਵਰੀ ਨੂੰ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਆਖਿਰ ਕੇਂਦਰ ਸਰਕਾਰ ਰਾਜੋਆਣਾ ਮਾਮਲੇ ਦੀ ਪਟੀਸ਼ਨ ‘ਤੇ ਫੈਸਲਾ ਕਰਨ ਲਈ ਕਿੰਨਾ ਸਮਾਂ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ 22 ਫਰਵਰੀ ਤੱਕ ਦਾ ਪੂਰਾ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਰਾਜੋਆਣਾ ਮਾਮਲੇ ਵਿੱਚ ਇੱਕ ਹਲਫਨਾਮਾ ਵੀ ਦਾਖਲ ਕਰ ਚੁੱਕੀ ਹੈ, ਜਿਸ ‘ਤੇ ਰਾਜੋਆਣਾ ਦੀ ਭੈਣ ਤੇ ਅਕਾਲੀ ਦਲ ਨੇ ਇਤਰਾਜ਼ ਜਤਾਇਆ ਸੀ। ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਇਲਾਕਾ ਹੈ। ਰਾਜੋਆਣਾ ਕੇਸ ਬਹੁਤ ਨਾਜ਼ੁਕ ਹੈ। ਇਸ ਦੇ ਲਈ ਕੇਂਦਰ ਸਰਕਾਰ ਇਸ ‘ਤੇ ਤੁਰੰਤ ਕੋਈ ਫੈਸਲਾ ਨਹੀਂ ਲੈ ਸਕਦੀ। ਇਸ ਤੋਂ ਬਾਅਦ ਅਕਾਲੀ ਦਲ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ‘ਤੇ ਸਿੱਖਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਦੋਸ਼ ਲਾਇਆ ਹੈ। ਜਿਸ ਤੋਂ ਬਾਅਦ ਰਾਜੋਆਣਾ ਦੀ ਭੈਣ ਨੇ ਵੀ ਕੇਂਦਰ ਦੇ ਇਸ ਬਿਆਨ ਦਾ ਵਿਰੋਧ ਕੀਤਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की