ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਨੌਜਵਾਨਾਂ ਵੱਲੋਂ ਰੋਸ ਮਾਰਚ, ਚੌਕ ’ਚ ਲਾਏ ਕੇਸਰੀ ਝੰਡੇ

ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਇਨਸਾਫ਼ ਨੂੰ ਲੈ ਕੇ ਅੱਜ ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਰੋਸ ਮਾਰਚ ਕੱਢਿਆ। ਇਸ ਦੌਰਾਨ ਮਾਨਸਾ ਕੈਂਚੀਆਂ ’ਚ ਸਥਿਤ ਚੌਕ ’ਤੇ ਨੌਜਵਾਨਾਂ ਨੇ ਕੇਸਰੀ ਝੰਡੇ ਲਹਿਰਾਏ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸ਼ਹਿਰ ’ਚ ਰੋਸ ਮਾਰਚ ਵੀ ਕੱਢਿਆ ਗਿਆ। ਇਸ ਝੰਡੇ ਨੂੰ ਕੁਝ ਦੇਰ ਬਾਅਦ ਉਤਾਰ ਦਿੱਤਾ ਗਿਆ ਪਰ ਇਸ ਮਾਮਲੇ ’ਚ ਮਾਨਸਾ ਪੁਲਿਸ ਨੇ ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਨੌਜਵਾਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਹੈ ਅਤੇ ਇਸੀ ਤਹਿਤ ਵੱਖ -ਵੱਖ ਸ਼ਹਿਰਾਂ ਵਿਚ ਧਰਨੇ ਅਤੇ ਮਾਰਚ ਵੀ ਕੱਢੇ ਜਾ ਰਹੇ ਹਨ। ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਸਰਹੱਦ ’ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚ ਕੇ ਮੋਰਚੇ ਨੂੰ ਸਫਲ ਕੀਤਾ ਜਾਵੇ ਤਾਂ ਜੋ ਜੇਲ ਵਿੱਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ। ਇਸ ਮੌਕੇ ਉਨ੍ਹਾਂ ਕਿਹਾ ਵੱਧ ਤੋਂ ਵੱਧ ਪਿੰਡਾਂ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਕੇ ਕਾਮਯਾਬ ਕਰੋ ਤਾਂ ਜੋ ਸਜ਼ਾ ਭੁਗਤ ਚੁੱਕੇ ਬੰਦੀ ਸਿੰਘ ਰਿਹਾਅ ਹੋ ਸਕਣ। ਉਸ ਉਪਰੰਤ ਸ਼ਹਿਰ ਵਿੱਚੋਂ ਰੋਸ ਮਾਰਚ ਕੱਢ ਕੇ ਇਲਾਕਾ ਵਾਸੀਆਂ ਸਮਰਥਨ ਦੀ ਕੀਤੀ।

Loading

Scroll to Top