ਹੁਣ ਪੁਲਸ ਵੈਰੀਫਿਕੇਸ਼ਨ ਦੇ ਕਾਰਨ ਪਾਸਪੋਰਟ ਬਣਨ ’ਚ ਨਹੀਂ ਹੋਵੇਗੀ ਦੇਰੀ

ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਵੱਡਾ ਫੈਸਲਾ ਲਿਆ ਹੈ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਪਾਸਪੋਰਟ ਜਾਰੀ ਕਰਨ ਲਈ ਪੁਲਿਸ ਤਸਦੀਕ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਤੇਜ਼ ਕਰਨ ਲਈ ‘mPassport Police 1pp’ ਲਾਂਚ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਯਾਨੀ ਵੀਰਵਾਰ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਦੇ ਕਰਮਚਾਰੀਆਂ ਨੂੰ 350 ਮੋਬਾਈਲ ਟੈਬਲੇਟ ਸਮਰਪਿਤ ਕੀਤੇ। ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਖੇਤਰੀ ਪਾਸਪੋਰਟ ਦਫਤਰ (ਆਰ.ਪੀ.ਓ.), ਦਿੱਲੀ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਇਹ ਮੋਬਾਈਲ ਟੈਬਲੇਟ ਹੁਣ ਪੁਲਿਸ ਤਸਦੀਕ ਅਤੇ ਰਿਪੋਰਟਾਂ ਦੀ ਪੂਰੀ ਪ੍ਰਕਿਰਿਆ ਨੂੰ ਕਾਗਜ਼ (mPassport Police 1pp) ਰਹਿਤ ਬਣਾਉਣ ਦੇ ਯੋਗ ਹੋਣਗੇ।

ਐਪ ਰਾਹੀਂ ਪੁਲਿਸ ਵੈਰੀਫਿਕੇਸ਼ਨ ਕਰਨ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ। ਦਿੱਲੀ ਦੇ ਖੇਤਰੀ ਪਾਸਪੋਰਟ ਅਧਿਕਾਰੀ ਅਭਿਸ਼ੇਕ ਦੂਬੇ ਦੁਆਰਾ ਜਾਰੀ ਕੀਤੀ ਗਈ ਇੱਕ ਰੀਲੀਜ਼ ਦੇ ਅਨੁਸਾਰ, mPassport ਪਾਸਪੋਰਟ ਜਾਰੀ ਕਰਨ ਦੀ ਸਮਾਂ ਸੀਮਾ ਨੂੰ 10 ਦਿਨਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਘਟਾ ਦੇਵੇਗਾ।

ਟੈਬਲੈੱਟ ਦੀ ਵਰਤੋਂ ਕਰਕੇ ਤਸਦੀਕ ਦਾ ਸਮਾਂ 15 ਦਿਨਾਂ ਤੋਂ ਘਟਾ ਕੇ ਪੰਜ ਦਿਨ ਕਰ ਦੇਵੇਗਾ। ਐਪ ਤੋਂ ਜਿੱਥੇ ਪਾਸਪੋਰਟ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇਗਾ, ਉੱਥੇ ਹੀ ਇਸ ਵਿੱਚ ਪਾਰਦਰਸ਼ਤਾ ਵੀ ਆਵੇਗੀ।

 

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की