ਪੰਜਾਬ ਸਰਕਾਰ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ‘ਤੇ ਖਿਡਾਰੀ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਓਲੰਪਿਕਸ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ।
ਦੱਸ ਦਈਏ ਕਿ ਇਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਨੇ ਐਥਲੀਟ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ।