ਪੱਗ ਉੱਪਰ ਹਿਮਾਚਲੀ ਟੋਪੀ ਰੱਖ ਕੇ ਵਿਵਾਦਾਂ ’ਚ ਘਿਰੇ ਸਾਬਕਾ ਮੁੱਖ ਮੰਤਰੀ ਚੰਨੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵਾਰ ਫਿਰ ਸੁਰਖੀਆਂ ਵਿਚ ਹਨ। ਉਨ੍ਹਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਦਾ ਦੋਸ਼ ਲੱਗਾ ਹੈ। ਚੰਨੀ ਹੁਣੇ ਜਿਹੇ ਹਿਮਾਚਲ ਦੌਰੇ ‘ਤੇ ਸਨ। ਇਥੇ ਉਨ੍ਹਾਂ ਦੀ ਮੁਲਾਕਾਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਹੋਈ। ਇਸ ਦੌਰਾਨ CM ਸੁੱਖੀ ਵੱਲੋਂ ਚੰਨੀ ਦੇ ਸਨਮਾਨ ਲਈ ਉਨ੍ਹਾਂ ਨੂੰ ਸ਼ਾਲ ਤੇ ਟੋਪੀ ਪਹਿਨਾਈ ਗਈ ਪਰ ਚੰਨੀ ਨੇ ਹਿਮਾਚਲੀ ਟੋਪੀ ਦਸਤਾਰ ਦੇ ਉੁਪਰ ਰੱਖ ਲਈ। ਇਸ ਦੇ ਬਾਅਦ ਮਾਮਲੇ ਨੇ ਧਾਰਮਿਕ ਰੰਗ ਲੈ ਲਿਾ ਤੇ ਸਿੱਖ ਸੰਗਠਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।

ਸੋਸ਼ਲ ਮੀਡੀਆ ‘ਤੇ ਚੰਨੀ ਦੀ ਇਕ ਕਥਿਤ ਵੀਡੀਓ ਰਿਕਾਰਡਿੰਗ ਵੀ ਵਾਇਰਲ ਹੋ ਰਹੀ ਹੈ। ਇਸ ਵਿਚ ਉਨ੍ਹਾਂ ਦੀ ਗੱਲਬਾਤ ਸੰਤ ਸਿਪਾਹੀ ਸੁਸਾਇਟੀ ਲੁਧਿਆਣਾ ਤੋਂ ਦਵਿੰਦਰ ਸਿੰਘ ਨਾਲ ਹੋ ਰਹੀ ਹੈ। ਇਸ ਵਿਚ ਚੰਨੀ ਨੇ ਦਸਤਾਰ ‘ਤੇ ਹਿਮਾਚਲੀ ਟੋਪੀ ਰੱਖਣ ਦੇ ਮਾਮਲੇ ‘ਤੇ ਸਵਾਲ ਕੀਤਾ ਗਿਆ। ਚੰਨੀ ਨੇ ਜਵਾਬ ਦਿੱਤਾ ਕਿ ਉਨ੍ਹਾਂ ਦੇ ਸਨਮਾਨ ਲਈ ਅਜਿਹਾ ਕੀਤਾ ਗਿਆ ਸੀ ਤੇ ਮੈਂ ਉਤਾਰ ਦਿੱਤੀ ਸੀ।

ਚੰਨੀ ਇਸ ਮਾਮਲੇ ‘ਤੇ ਮਾਫੀ ਮੰਗਦੇ ਹੋਏ ਸੁਣਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਨਮਾਨ ਕਰਨ ਵਾਲਿਆਂ ਨੂੰ ਇਹ ਨਹੀਂ ਪਤਾ ਸੀ ਕਿ ਦਸਤਾਰ ‘ਤੇ ਟੋਪੀ ਨਹੀਂ ਰੱਖਣੀ ਹੈ। ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਸੰਗਤ ਤੋਂ ਮਾਫੀ ਮੰਗਣ ਦੀ ਗੱਲ ਕਹੀ ਗਈ, ਜਿਸ ਦੇ ਜਵਾਬ ਵਿਚ ਚੰਨੀ ਨੇ ਕਿਹਾ ਕਿ ਉਹ ਜਥੇਦਾਰ ਕੋਲ ਜਾ ਕੇ ਮਾਫੀ ਮੰਗਣਗੇ। ਚੰਨੀ ਦੇ ਦਸਤਾਰ ‘ਤੇ ਹਿਮਾਚਲੀ ਟੋਪੀ ਰੱਖਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਵੀ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਪ੍ਰੰਪਰਾ ਦਾ ਉਲੰਘਣ ਦੱਸਿਆ ਤੇ ਮਾਫੀ ਮੰਗਣ ਦੀ ਗੱਲ ਕਹੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की