ਸਿਵਲ ਹਸਪਤਾਲ ਚ ਪ੍ਰਵਾਸੀ ਮਜ਼ਦੂਰ ਦੀ 14 ਸਾਲ ਦੀ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

ਫਤਿਹਗੜ੍ਹ ਸਾਹਿਬ : ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ‘ਚ ਪ੍ਰਵਾਸੀ ਮਜ਼ਦੂਰ ਦੀ 14 ਸਾਲਾ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਾਬਾਲਗ ਨੇ ਬੱਚੇ ਨੂੰ ਜਨਮ ਦਿੱਤਾ ਹੈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਹਸਪਤਾਲ ਪਹੁੰਚੀ ਅਤੇ ਪੀੜਤ ਦੀ ਮਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਧੀ ਕੁਝ ਸਮਾਂ ਪਹਿਲਾਂ ਇੱਕ ਲੜਕੇ ਨਾਲ ਭੱਜ ਗਈ ਸੀ। ਜਦੋਂ ਉਸ ਦੀ ਲੜਕੀ ਕਾਫੀ ਸਮਾਂ ਉਸ ਨਾਲ ਰਹਿਣ ਤੋਂ ਬਾਅਦ ਘਰ ਵਾਪਸ ਆਈ ਤਾਂ ਉਹ ਗਰਭਵਤੀ ਸੀ। ਇਹ ਪਤਾ ਲੱਗਣ ‘ਤੇ ਉਹ ਆਪਣੀ ਧੀ ਨੂੰ ਹਸਪਤਾਲ ਲੈ ਆਏ, ਜਿੱਥੇ ਉਸ ਨੇ ਲੜਕੇ ਨੂੰ ਜਨਮ ਦਿੱਤਾ। ਹਰਭਜਨ ਮਹਿਮੀ ਨੇ ਦੱਸਿਆ ਕਿ ਪੀੜਤਾ ਨੇ ਆਪਣੀ ਉਮਰ ਵੀ 14 ਸਾਲ ਦੇ ਕਰੀਬ ਦੱਸੀ ਹੈ ਪਰ ਜੇਕਰ ਉਮਰ ਸਬੰਧੀ ਕੋਈ ਦਸਤਾਵੇਜ਼ ਨਾ ਮਿਲੇ ਤਾਂ ਜਾਂਚ ਵੀ ਕੀਤੀ ਜਾ ਸਕਦੀ ਹੈ। ਅਗਲੇਰੀ ਕਾਰਵਾਈ ਲਈ ਸਬੰਧਤ ਥਾਣੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਬੱਚੇ ਦੇ ਸਮੇਂ ਤੋਂ ਪਹਿਲਾਂ ਜਨਮ ਹੋਣ ਕਾਰਨ ਮਾਂ ਅਤੇ ਬੱਚੇ ਦੀ ਹਾਲਤ ਨਾਜ਼ੁਕ ਬਣ ਗਈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।

Loading

Scroll to Top
Latest news
ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की