ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ਉਤੇ ਤੋਰਿਆ ਜਾ ਸਕੇ।
ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।
ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਲਈ ਹਰ ਸੰਭਵ ਕਦਮ ਚੁੱਕੇਗੀ।