4 ਸਾਲ ਪਹਿਲਾਂ ਕੈਨੇਡਾ ਆਏ ਨੌਜਵਾਨ ਦੀ ਕੰਮ ਦੇ ਦੌਰਾਨ ਮੌਤ

ਸੁਨਹਿਰੀ ਭਵਿੱਖ ਦੀ ਕਾਮਨਾ ਲਈ ਨੌਜਵਾਨ ਵਿਦੇਸ਼ਾਂ ਵਿੱਚ ਜਾ ਵਸਦੇ ਹਨ। ਪਰ ਕਈ ਵਾਰ ਅਜਿਹੀ ਮੰਦਭਾਗੀ ਘਟਨਾ ਉਨ੍ਹਾਂ ਨਾਲ ਵਾਪਰ ਜਾਂਦੀ ਹੈ ਕਿ ਪਰਿਵਾਰਾਂ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਿਆਲੀ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਸੀ। ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ। ਕੰਮ ਦੌਰਾਨ ਹੀ ਉਥੇ ਉਸ ਦੀ ਮੌ.ਤ ਹੋ ਗਈ। ਜਗਦੀਪ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਸਬੰਧੀ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਮ੍ਰਿਤਕ ਦਾ ਬੇਟਾ ਇੱਥੇ ਸਾਡੇ ਕੋਲ ਹੀ ਰਹਿ ਰਿਹਾ ਹੈ। ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की