ਪੰਜਾਬ ਦੇ ਲੁਧਿਆਣਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਕਲਯੁਗੀ ਪੁੱਤਰ ਨੇ ਪਿਤਾ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਪੰਜਾਬ-ਹਰਿਆਣਾ ਬਾਰਡਰ ‘ਤੇ ਸੁੱਟ ਦਿੱਤੀ। ਵਿਆਹ ਨੂੰ ਲੈ ਕੇ ਪਿਓ-ਪੁੱਤਰ ਦੋਵਾਂ ‘ਚ ਲੜਾਈ ਹੁੰਦੀ ਰਹਿੰਦੀ ਸੀ। ਪਿਤਾ ਪੁੱਤਰ ਦਾ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਉਣਾ ਚਾਹੁੰਦਾ ਸੀ। ਜਦੋਂ ਕਿ ਬੇਟਾ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਨ ‘ਤੇ ਅੜਿਆ ਹੋਇਆ ਹੈ।
ਪਿਤਾ ਵਿਆਹ ‘ਚ ਰੁਕਾਵਟ ਪਾ ਰਿਹਾ ਸੀ, ਇਸ ਲਈ ਬੇਟੇ ਨੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮ ਪੁੱਤਰ ਦੀ ਪਛਾਣ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਮੁਕੰਦਪੁਰ ਵਾਸੀ ਜੋਬਨਜੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਜੋਬਨਜੀਤ ਸਿੰਘ ਅਤੇ ਉਸ ਦੇ ਦੋਸਤ ਆਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੰਬਾਲਾ ‘ਚ ਮਿਲੀ ਲਾਸ਼
ਦੋਵਾਂ ਮੁਲਜ਼ਮਾਂ ਦੇ ਕਹਿਣ ’ਤੇ ਲਾਸ਼ ਬਰਾਮਦ ਕਰ ਲਈ ਗਈ ਹੈ। ਲਾਸ਼ ਅੰਬਾਲਾ ਤੋਂ ਬਰਾਮਦ ਹੋਈ ਹੈ। ਥਾਣਾ ਡੇਹਲੋਂ ਦੀ ਪੁਲੀਸ ਨੇ ਮ੍ਰਿਤਕ ਪਰਮਜੀਤ ਸਿੰਘ (46) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।