ਜਲੰਧਰ (ਰਾਵਤ)- ਜਲੰਧਰ ਲੋਕ ਸਭ ਜਿਮਨੀ ਚੋਣ ਅਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ. ਅੱਜ ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਜਲੰਧਰ ਦੇ ਕਈ ਕਾਂਗਰਸ ਆਗੂਆਂ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਇਆ. ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਕਈ ਸੀਨੀਅਰ ਨੇਤਾਵਾਂ ਦੇ ਨਾਮ ਸ਼ਾਮਿਲ ਹਨ.
ਵਾਰਡ17 ਤੋਂ ਟਕਸਾਲੀ ਕਾਂਗਰਸ ਯੁਵਾ ਨੇਤਾ ਕਪਿਲ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਰਤ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਪਾਰਟੀ ਹੈ. ਜਿਸ ਦਾ ਮਿਸ਼ਨ ਲੋਕ ਸੇਵਾ ਅਤੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਹੈ. ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਇਸੇ ਮਿਸਨ ਨੂੰ ਲੈ ਕੇ ਪੂਰੇ ਭਾਰਤ ਵਿਚ ਭਾਰਤ ਜੋੜੋ ਯਾਤਰਾ ਕਰਕੇ ਸਾਰੀ ਦੁਨੀਆਂ ਨੂੰ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿਤਾ ਹੈ. ਕਪਿਲ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਦਾਇਰਾ ਇਨਾ ਵਿਸ਼ਾਲ ਹੈ ਕਿ ਕੁਝ ਚਿਹਰਿਆਂ ਦੇ ਕਾਂਗਰਸ ਛੱਡਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਣਾ ਕਿਓਂਕਿ ਪਾਰਟੀ ਨਾਲ ਇਮਾਨਦਾਰ ਅਤੇ ਮਿਹਨਤੀ ਵਰਕਰਾਂ ਦੀ ਬਹੁਤ ਵੱਡੀ ਫੌਜ ਖੜੀ ਹੈ. ਅਸੀਂ ਪਹਿਲਾਂ ਵੀ ਕਾਂਗਰਸ ਦੇ ਨਾਲ ਸੀ ਤੇ ਅੱਜ ਵੀ ਕਾਂਗਰਸ ਦੇ ਨਾਲ ਹਾਂ ਤੇ ਭਵਿੱਖ ਵਿਚ ਵੀ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਬਣ ਕੇ ਸਮਾਜ ਅਤੇ ਪਾਰਟੀ ਦੀ ਸੇਵਾ ਕਰਦੇ ਰਹਾਂਗੇ. ਕਪਿਲ ਸ਼ਰਮਾ ਨੇ ਕਿਹਾ ਕਿ ਆਉਣ ਵਾਲਿਆਂ ਨਿਗਮ ਚੋਣਾਂ ਅਤੇ ਜਿਮਨੀ ਚੋਣ ਜਿੱਤ ਕੇ ਅਸੀਂ ਇਸ ਗੱਲ ਨੂੰ ਸਾਬਿਤ ਕਰ ਦੇਵਾਂਗੇ.