ਚੰਡੀਗੜ੍ਹ,- ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਸਰਕਾਰ ਵੱਖ-ਵੱਖ ਵਿਭਾਗਾਂ ‘ਚ ਕਰੀਬ 25,000 ਠੇਕੇ ‘ਤੇ ਰੱਖੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ। ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। 2000 ਸੇਵਾਮੁਕਤ ਪਟਵਾਰੀਆਂ ਨੂੰ ਮੁੜ ਨੌਕਰੀ ‘ਤੇ ਰੱਖਿਆ ਜਾਵੇਗਾ।