ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ

 -ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਅਕਾਲੀ ਆਗੂ ਤੇ ਅਹੁਦੇਦਾਰ ‘ਆਪ’ ‘ਚ ਸ਼ਾਮਲ

ਨਵੇਂ ਜੁੜੇ ਆਗੂ ਵੀ ਪੰਜਾਬ ਦੀ ਬਿਹਤਰੀ ਲਈ ਕਰਨਗੇ ਕੰਮ: ‘ਆਪ’ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ

 ਚੰਡੀਗੜ੍ਹ (JATINDER RAWAT)-  ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ।

ਬੁੱਧਵਾਰ ਨੂੰ ਕਮਲਜੀਤ ਭਾਟੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਅਹੁਦੇਦਾਰ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਰਸਮੀ ਸਵਾਗਤ  ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੀਨੀਅਰ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤਾ ਗਿਆ।

ਸ਼ਾਮਲ ਹੋਏ ਅਕਾਲੀ ਆਗੂਆਂ ਵਿੱਚ ਜਤਿੰਦਰ ਸਿੰਘ ਬਾਂਸਲ, ਹਰਜੀਤ ਸਿੰਘ ਕਾਲੜਾ, ਅਮਿਤ ਚਾਵਲਾ, ਅਮਨਦੀਪ ਸਿੰਘ, ਮਹਿੰਦਰਪਾਲ ਨਿੱਕਾ ਜੁਆਇੰਟ ਸਕੱਤਰ (ਜਲੰਧਰ ਸ਼ਹਿਰ);  ਗੌਰਵ ਅਰੋੜਾ, ਸਕੱਤਰ (ਜਲੰਧਰ ਸ਼ਹਿਰ);  ਗੁਰਦੀਪ ਸਿੰਘ ਜਥੇਬੰਦਕ ਸਕੱਤਰ (ਜਲੰਧਰ ਸ਼ਹਿਰ);  ਬਲਵਿੰਦਰ ਸਿੰਘ ਲਾਹੌਰੀਆ, ਸਕੱਤਰ (ਜਲੰਧਰ ਸ਼ਹਿਰ), ਰਣਦੀਪ ਸਿੰਘ ਰਾਣਾ, ਮੀਤ ਪ੍ਰਧਾਨ ਐਸਓਆਈ (ਦੋਆਬਾ ਜ਼ੋਨ);  ਗੌਰਵ ਅਰੋੜਾ, ਜਨਰਲ ਸਕੱਤਰ ਐਸ.ਓ.ਆਈ. (ਦੋਆਬਾ ਜ਼ੋਨ) ਅਤੇ ਮਨਪ੍ਰੀਤ ਸਿੰਘ ਮੀਤ ਪ੍ਰਧਾਨ ਐਸ.ਓ.ਆਈ. ਪ੍ਰਮੁੱਖ ਸਨ।

ਇੱਕ ਮੀਡੀਆ ਬਿਆਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰਾਂ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸ਼ਾਮਲ ਹੋਏ ਆਗੂ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਥੋੜ੍ਹੇ ਸਮੇਂ ਵਿੱਚ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ‘ਆਪ’ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਅਨੁਸਾਰ ਉਹ ਸਾਰੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र