23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ-ਧੀਮਾਨ

ਕਿਹਾ, ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ
ਫ਼ਿਰੋਜ਼ਪੁਰ  (ਹਰਜਿੰਦਰ ਸਿੰਘ)ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐੱਸ.ਡੀ.ਐੱਮ. ਫਿਰੋਜ਼ਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ ਵੀ ਹਾਜ਼ਰ ਸਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਇਲਾਵਾ ਵੱਡੀ ਪੱਧਰ ਤੇ ਕੈਬਨਿਟ ਮੰਤਰੀ, ਵਿਧਾਇਕ ਆਦਿ ਸ਼ਿਰਕਤ ਕਰਨਗੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ‘ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਰੱਖਤਾਂ ਦੀ ਛੰਗਾਈ ਅਤੇ ਦਰਖਤਾਂ ਦੇ ਮੁੱਢਾਂ ‘ਤੇ ਕਲੀ ਕੀਤੀ ਜਾਵੇ ਅਤੇ ਸਬੰਧਿਤ ਵਿਭਾਗ ਵੱਲੋਂ ਸੜਕਾਂ ਤੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ । ਉਨ੍ਹਾਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮਾਂ ਤਾਇਨਾਤ ਕੀਤੀਆਂ ਜਾਣ ਇਸ ਮੌਕੇ ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ,ਬੀ.ਐਸ.ਐਫ. ਕਮਾਂਡੈਂਟ ਸ੍ਰੀ ਕ੍ਰਿਸ਼ਨ ਕਾਂਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र