ਕੌਮੀ ਇਨਸਾਫ਼ ਮੋਰਚਾ ਦੀ ਤਾਲਮੇਲ ਕਮੇਟੀ ਦੇ ਪੰਜ ਮੈਂਬਰ ਬੁੱਧਵਾਰ ਨੂੰ ਮੁਹਾਲੀ ਦੇ ਧਰਨੇ ਵਾਲੀ ਥਾਂ ਤੋਂ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਪੁੱਜੇ। ਇੱਥੇ ਉਹ ਸੂਰਤ ਸਿੰਘ ਖਾਲਸਾ ਨੂੰ ਮਿਲਣ ਅਤੇ ਊਨਾ ਨੂੰ ਮਾਰਚ ਲਈ ਲੈਣ ਆਏ ਸਨ। ਖਾਲਸਾ ਜੂਨ 2016 ਤੋਂ ਹਸਪਤਾਲ ਵਿੱਚ ਹਨ। ਉਹ ਇੱਕ ਸਿਵਿਲ ਰਾਈਟ ਐਕਟੀਵਿਟੀਸ ਹੈ।
ਮੋਰਚੇ ਤੋਂ ਪ੍ਰਦਰਸ਼ਨਕਾਰੀਆਂ ਦੇ ਇੱਥੇ ਪੁੱਜਣ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਜ਼ਿਲ੍ਹਾ ਪੁਲੀਸ ਅਤੇ ਨੀਮ ਫ਼ੌਜੀ ਬਲ ਦੇ ਅਧਿਕਾਰੀ ਵੀ ਇੱਥੇ ਤਾਇਨਾਤ ਕਰ ਦਿੱਤੇ ਗਏ। ਧਰਨਾਕਾਰੀ ਸੂਰਤ ਸਿੰਘ ਨੂੰ ਮਿਲਣ ਦੀ ਮੰਗ ਨੂੰ ਲੈ ਕੇ ਕਾਫੀ ਦੇਰ ਤੱਕ ਪੁਲੀਸ ਨਾਲ ਗੱਲਬਾਤ ਕਰਦੇ ਰਹੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਦਿੱਤਾ ਗਿਆ।
ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸੂਰਤ ਸਿੰਘ ਖਾਲਸਾ ਮੋਰਚੇ ਵਿੱਚ ਸ਼ਾਮਲ ਹੋਣਾ ਚਾਹੁੰਦੇ ਸੀ। ਉੱਥੇ ਹੀ ਕਿਹਾ ਗਿਆ ਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨਹੀਂ ਚਾਹੁੰਦੇ ਕਿ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾਵੇ। ਇਸ ਤੋਂ ਪਹਿਲਾਂ ਵੀ ਸੂਰਤ ਸਿੰਘ ਖ਼ਾਲਸਾ ਦੀ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਹੋ ਚੁੱਕੇ ਹਨ।