ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਿਆ ਸਵੈ-ਇੱਛਾ ਨਾਲ ਸੇਵਾਮੁਕਤੀ

ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਡਰਾਈਵਰ ਵਜੋਂ ਤਾਇਨਾਤ ਸੀ ਬਲਕੌਰ ਸਿੰਘ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸੇਵਾਮੁਕਤ ਹੋ ਗਏ ਹਨ। ਉਹ ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਕੰਮ ਕਰਦੇ ਸੀ। ਉਨ੍ਹਾਂ ਮਾਨਸਾ ਦੇ ਈਓ ਨੂੰ ਸੇਵਾਮੁਕਤੀ ਲਈ ਪੱਤਰ ਲਿਖਿਆ ਸੀ। ਜਿਸ ਨੂੰ ਨਗਰ ਕੌਂਸਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
ਮਾਨਸਾ ਨਗਰ ਕੌਂਸਲ ਦੇ ਈਓ ਤਰੁਣ ਕੁਮਾਰ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਹੋਈ। ਜਿਸ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾਮੁਕਤੀ ਲਈ ਮੰਗ ਪੱਤਰ ਦਿੱਤਾ ਸੀ। ਕੌਂਸਲ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਬੁਰੀ ਤਰ੍ਹਾਂ ਟੁੱਟਿਆ ਹੈ। ਪਿਤਾ ਬਲਕੌਰ ਸਿੰਘ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਅਗਲੇ ਮਹੀਨੇ ਬਲਕੌਰ ਸਿੰਘ ਮੂਸੇਵਾਲਾ ਦੀ ਬਰਸੀ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਵਿੱਚ ਆਖਰੀ ਰਾਈਡ (ਥਾਰ) ਲੈ ਕੇ ਆਉਣਗੇ। ਬਲਕੌਰ ਸਿੰਘ ਨੇ ਐਤਵਾਰ ਨੂੰ ਹੋਈ ਇੱਕ ਜਨਤਕ ਮੀਟਿੰਗ ਵਿੱਚ ਕਿਹਾ ਕਿ ਸਰਕਾਰ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਸਾਜ਼ਿਸ਼ਘਾੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਢਿੱਲਮੱਠ ਕਰ ਰਹੀ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की