ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਅਜਨਾਲਾ ਵਿਖੇ ਪੁਲਿਸ ਤੇ ਅੰਮ੍ਰਿਤਪਾਲ ਦੇ ਸਮਰਥਕਾਂ ‘ਚ ਝੜਪ, ਸਮਰਥਕਾਂ ਵੱਲੋਂ ਸੋਟੀਆਂ ਤੇ ਤਲਵਾਰਾਂ ਨਾਲ ਪੁਲਿਸ ਪਾਰਟੀ ‘ਤੇ ਹਮਲਾ

ਅਜਨਾਲਾ ਵਿਖੇ ਪੁਲਿਸ ਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਕਾਰ ਝੜਪ ਦੇਖਣ ਨੂੰ ਮਿਲੀ ਹੈ। ਇਥੇ ਸਮਰਥਕਾਂ ਵੱਲੋਂ ਸੋਟੀਆਂ ਤੇ ਤਲਵਾਰਾਂ ਨਾਲ ਪੁਲਿਸ ਪਾਰਟੀ ‘ਤੇ ਹਮਲਾ ਕੀਤਾ ਗਿਆ ਹੈ। ਜਿਸ ਭਾਰੀ ਨੁਕਸਾਨ ਦਾ ਖਦਸਾ ਜਤਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦੇ ਘਿਰਾਓ ਨੂੰ ਦਿੱਤੇ ਬਿਆਨ ਤੋਂ ਬਾਅਦ ਪੁਲਿਸ ਲਗਾਤਾਰ ਚੌਕਸ ਸੀ। ਅੱਜ ਸਵੇਰ ਤੋਂ ਹੀ 600 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕਰ ਅਜਨਾਲਾ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੀਨੀਅਰ ਪੁਲਿਸ ਅਧਿਕਾਰੀ ਖੁਦ ਇੱਥੇ ਹਾਜ਼ਰ ਸਨ ਫਿਰ ਵੀ ਸਮਰਥਕਾਂ ਵੱਲੋਂ ਪੁਲਿਸ ‘ਤੇ ਹਮਲੇ ਦੀਆਂ ਤਸਵੀਰਾਂ ਦੇਖਣ ਨੂੰ ਮਿਲੀਆਂ ਹਨ।
ਕੀ ਹੈ ਮਾਮਲਾ
ਕੁਝ ਦਿਨ ਪਹਿਲਾਂ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੂੰ ਕੁਝ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਵਰਿੰਦਰ ਸਿੰਘ ਮੁਤਾਬਰ, ਉਸ ਦੀ ਜੰਡਿਆਲਾ ਗੁਰੂ ਨੇੜੇ ਮੋਟਰ ’ਤੇ ਕੁੱਟਮਾਰ ਕੀਤੀ ਗਈ, ਜਿੱਥੇ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸੀ। ਜਿਸ ਦੀ ਸ਼ਿਕਾਇਤ ‘ਤੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਪੂਰੇ ਮਾਮਲੇ ਬਾਰੇ ਉਧਰ, ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਵਾਰਤਾ ਵਿੱਚ ਕਿਹਾ ਸੀ ਕਿ ਵਰਿੰਦਰ ਸਿੰਘ ਮੈਂਟਲ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਵਾਸੀ ਚਮਕੌਰ ਸਹਿਬ ਨੇ ਫੇਰ ਸੋਸ਼ਲ ਮੀਡਿਆ ਤੇ ਅੰਮ੍ਰਿਤਪਾਲ ਸਿੰਘ ਖਿਲਾਫ ਤੰਜ ਕੱਸੇ ਹਨ। ਵਰਿੰਦਰ ਦਾ ਕਹਿਣਾ ਹੈ ਜੇ ਮੈਂ ਮੈਂਟਲ ਹਾਂ ਤੇ ਕਿਉਂ ਮੇਰੀਆਂ ਗੱਲਾਂ ਦਾ ਗੁੱਸਾ ਲੱਗਾ ਤੇ ਮਾਰ ਕੁਟਾਈ ਕੀਤੀ ਗਈ।ਉਸ ਨੇ ਕਿਹਾ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਕਹਿ ਰਿਹਾ ਹੈ ਕਿ ਮੈਂ ਮਾਰ ਕੁਟਾਈ ਨਹੀਂ ਕੀਤੀ ਤਾਂ ਹਰਿਮੰਦਰ ਸਾਹਿਬ ਆ ਕੇ ਆਪਣੇ ਬਿਆਨ ਦੇ ਦੇਵੇ। ਉਸ ਨੇ ਕਿਹਾ ਹੈ ਕਿ ਸੰਗਤਾਂ ਨੂੰ ਗੁੰਮਰਾਹ ਕਰ ਰਿਹਾ ਹੈ।

Loading

Scroll to Top