ਜਲੰਧਰ ਦੇ ਵਸਲ ਟਾਵਰ ਦੇ ਏਜੰਟ ਨੇ ਵਿਦੇਸ਼ ਭੇਜਣ ਦੇ ਨਾਂ ‘ਤੇ ਕੀਤੀ ਲੱਖਾਂ ਦੀ ਠੱਗੀ, ਪੁਲਸ ਨੂੰ ਸ਼ਿਕਾਇਤ

ਜਲੰਧਰ। Jalandhar News : ਪੰਜਾਬ ‘ਚ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅੱਜ ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਇੱਥੇ ਗਲੋਬਲ ਇਨੋਵੇਟਿਵ ਇਮੀਗ੍ਰੇਸ਼ਨ ਐਂਡ ਪਲੇਸਮੈਂਟ ਸਰਵਿਸਿਜ਼ (GIIPS) ਇਮੀਗ੍ਰੇਸ਼ਨ ‘ਤੇ ਧੋਖਾਧੜੀ ਦਾ ਦੋਸ਼ ਹੈ। ਦੋਸ਼ ਹੈ ਕਿ GIIPS ਇਮੀਗ੍ਰੇਸ਼ਨ ਨੇ ਗੁਰਦਾਸਪੁਰ ਦੇ ਇੱਕ ਪਰਿਵਾਰ ਨੂੰ ਕੈਨੇਡਾ ਭੇਜਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰੀ ਹੈ।
ਇਸ ਮਾਮਲੇ ਨੂੰ ਲੈ ਕੇ ਅੱਜ ਗੁਰਦਾਸਪੁਰ ਤੋਂ ਆਏ ਪੀੜਤਾਂ ਨੇ ਇੱਥੇ ਵਾਸਲ ਟਾਵਰ ਸਥਿਤ GIIPS ਦਫ਼ਤਰ ਵਿੱਚ ਹੰਗਾਮਾ ਕੀਤਾ। ਪੀੜਤਾਂ ਨੇ ਦਫ਼ਤਰ ਦਾ ਫਰਨੀਚਰ ਚੁੱਕ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੀੜਤ ਪਰਿਵਾਰ ਨੇ ਗਲੋਬਲ ਇਨੋਵੇਟਿਵ ਇਮੀਗ੍ਰੇਸ਼ਨ ਦੇ ਮਾਲਕ ‘ਤੇ 2.50 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਨੇਡਾ ਜਾਣ ਲਈ ਟਰੈਵਲ ਏਜੰਟ ਤੋਂ ਫੈਮਿਲੀ ਵੀਜ਼ਾ ਅਪਲਾਈ ਕੀਤਾ ਸੀ ਪਰ ਅੱਜ ਤੱਕ ਨਾ ਤਾਂ ਵੀਜ਼ਾ ਆਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਜਾ ਰਹੇ ਹਨ। ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਸਿਧਾਰਥ ਕਟਾਰੀਆ ‘ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਦੂਜੇ ਪਾਸੇ ਇਸ ਸਬੰਧੀ ਗਲੋਬਲ ਇਨੋਵੇਟਿਵ ਇਮੀਗ੍ਰੇਸ਼ਨ ਦੇ ਮਾਲਕ  ਮਾਲਕ ਸਿਧਾਰਥ ਕਟਾਰੀਆ ਨੂੰ ਉਨ੍ਹਾਂ ਦਾ ਪੱਖ ਜਾਣਨ ਲਈ  ਫ਼ੋਨ ਕੀਤਾ ਗਿਆ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ, ਜੇਕਰ ਉਹ ਵੀ ਆਪਣਾ ਪੱਖ ਰੱਖਣਾ ਚਾਹੁੰਦੇ ਹਨ ਤਾਂ ਉਹ ਸਾਡੇ ਨਾਲ ਸੰਪਰਕ ਕਰਕੇ ਆਪਣਾ ਪੱਖ ਪੇਸ਼ ਕਰ ਸਕਦੇ ਹਨ, ਇਹ ਖ਼ਬਰ ਨੂੰ ਵੀ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਜਾਵੇ।

 

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की