ਪੰਜਾਬ ਪੁਲੀਸ ਦੇ ਬਰਖ਼ਾਸਤ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਅਤੇ ਸਹਿ ਮੁਲਜ਼ਮ ਪ੍ਰਦੀਪ ਸ਼ਰਮਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਜ਼ਾ ਸੁਣਾਈ ਹੈ। ਹਾਈਕੋਰਟ ਨੇ ਦੋਵਾਂ ਦੋਸ਼ੀਆਂ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਪੁਲੀਸ ਸੁਰੱਖਿਆ ਵਿਚਾਲੇ ਹਾਈ ਕੋਰਟ ਤੋਂ ਵਾਪਸ ਲੈ ਲਿਆ ਗਿਆ। ਦਰਅਸਲ, ਮੁਲਜ਼ਮ ਸੇਖੋਂ ਅਤੇ ਪ੍ਰਦੀਪ ਨੇ ਹਾਈ ਕੋਰਟ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਅਤੇ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।
ਇਸ ਤੋਂ ਪਹਿਲਾਂ ਮੁਲਜ਼ਮ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੂੰ ਅੱਜ ਸਵੇਰੇ ਸਖ਼ਤ ਪੁਲੀਸ ਸੁਰੱਖਿਆ ਵਿਚਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੇਸ ਦੀ ਸੁਣਵਾਈ ਦੌਰਾਨ ਮੁਲਜ਼ਮਾਂ ਨੂੰ ਕੇਸ ਲੜਨ ਲਈ ਕਿਹਾ ਗਿਆ। ਇਸ ’ਤੇ ਹਾਈ ਕੋਰਟ ਨੇ ਉਸ ਨੂੰ ਕਾਨੂੰਨੀ ਸਹਾਇਤਾ ਲਈ ਵਕੀਲ ਦੇਣ ਦੇ ਹੁਕਮ ਦਿੱਤੇ ਸਨ।