ਅਮਰੀਕਾ ਨੇ ਭਾਰਤੀਆਂ ਨੂੰ ਵੀਜ਼ੇ ਜਾਰੀ ਕਰਨ ਵਿਚ ਹੁੰਦੀ ਦੇਰੀ ਖਤਮ ਕਰਨ ਲਈ ਕਈ ਕਦਮ ਚੁੱਕੇ * ਇਸ ਸਾਲ ਹੁਣ ਤੱਕ 36% ਵਧ ਵੀਜ਼ੇ ਜਾਰੀ ਕੀਤੇ

ਸੈਕਰਾਮੈਂਟੋ , (ਹੁਸਨ ਲੜੋਆ ਬੰਗਾ) – ਅਮਰੀਕਾ ਨੇ ਇਸ ਸਾਲ ਭਾਰਤੀਆਂ ਨੂੰ ਪਿਛਲੇ ਸਾਲਾਂ ਦੀ ਤੁਲਨਾ ਵਿਚ ਵਧ ਵੀਜ਼ੇ ਜਾਰੀ ਕਰਨ ਲਈ ਕਈ ਕਦਮ ਚੁੱਕੇ ਹਨ। ਅਮਰੀਕਾ ਦੇ ਵਿਦੇਸ਼ ਵਿਭਾਗ ਕੌਂਸਲਰ ਆਪਰੇਸ਼ਨਜ ਦੇ ਸੀਨੀਅਰ ਅਧਿਕਾਰੀ ਜੂਲੀ ਸਟਫ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੁੱਕੇ ਗਏ ਕਦਮਾਂ ਦੇ ਸਿੱਟੇ ਵਜੋਂ ਭਾਰਤੀਆਂ ਨੂੰ ਕੋਵਿਡ 19 ਮਹਾਮਾਰੀ ਤੋਂ ਪਹਿਲਾਂ ਦੀ ਤੁਲਨਾ ਵਿਚ ਇਸ ਸਾਲ ਹੁਣ ਤੱਕ 36% ਵਧ ਵੀਜ਼ੇ ਜਾਰੀ ਕੀਤੇ ਜਾ ਚੁੱਕੇ ਹਨ ਜੋ ਭਾਰੀ ਵਾਧਾ ਹੈ। ਉਨਾਂ ਕਿਹਾ ਕਿ ਵੀਜ਼ੇ ਜਾਰੀ ਕਰਨ ਵਿਚ ਹੁੰਦੀ ਦੇਰੀ ਨੂੰ ਖਤਮ ਕਰਨ ਦਾ ਯਤਨ ਕੀਤਾ ਗਿਆ ਹੈ ਤੇ ਭਵਿੱਖ ਵਿਚ ਇਹ ਯਤਨ ਜਾਰੀ ਰਹੇਗਾ। ਭਾਰਤ ਤੇ ਅਮਰੀਕਾ ਵਿਚ ਦਰਖਾਸਤਾਂ ਦੀ ਪ੍ਰਾਸੈਸਿੰਗ ਵਿਚ ਹੁੰਦੀ ਦੇਰੀ ਨੂੰ ਖਤਮ ਕਰਨ ਲਈ ਕਦਮ ਚੁੱਕੇ ਗਏ ਹਨ। ਇਸ ਮਕਸਦ ਲਈ ਇੰਡੀਅਨ ਮਿਸ਼ਨ ਵਿਚ ਕੌਂਸਲਰ ਆਪਰੇਸ਼ਨਜ ਵਿਚ ਹੋਰ ਸਟਾਫ਼ ਭਰਤੀ ਕੀਤਾ ਗਿਆ ਹੈ ਤੇ ‘ਸੁਪਰ ਸ਼ਨੀਵਾਰ’ ਨੂੰ  ਸਟਾਫ ਸਾਰਾ ਦਿਨ ਵੀਜ਼ੇ ਜਾਰੀ ਕਰਨ ਦਾ ਕੰਮ ਨਿਪਟਾ ਰਿਹਾ ਹੈ। ਇਸ ਤੋਂ ਇਲਾਵਾ ਰਾਜਾਂ ਨੂੰ ਗਰਮ ਰੁੱਤ ਤੋਂ ਕੁਝ ਸ਼੍ਰੇਣੀਆਂ ਵਿਚ ਤਰਜੀਹੀ ਆਧਾਰ ‘ਤੇ ਵੀਜ਼ੇ ਨਵੀਨੀਕਰਨ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਸਟਫ ਨੇ ਕਿਹਾ ਕਿ ਅਸੀਂ ਇਸ ਗੱਲ ਲਈ ਦ੍ਰਿੜ ਸੰਕਲਪ ਹਾਂ ਕਿ ਕਿਸੇ ਵੀ ਭਾਰਤੀ ਨੂੰ ਵੀਜ਼ਾ ਲਈ ਸਮਾਂ ਲੈਣ ਜਾਂ ਵੀਜ਼ਾ ਲੈਣ ਲਈ ਲੰਬਾ ਸਮਾਂ ਉਡੀਕ ਨਾ ਕਰਨੀ ਪਵੇ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी