ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਤੇ ਕੌਮੀ ਪ੍ਰਧਾਨ ਦਰਸ਼ਨ ਕਾਂਗੜਾ ਨੇ ਕੀਤੀ ਸ਼ਿਰਕਤ
7 ਜ਼ਿਲ੍ਹਿਆਂ ਦੀਆਂ ਸੰਸਥਾਵਾਂ ਤੇ ਸਪੋਰਟਸ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਿਤ: ਦਰਸ਼ਨ ਕਾਂਗੜਾ
ਬਠਿੰਡਾ 27 ਫ਼ਰਵਰੀ (ਮੋਨਿਕਾ) ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਦੀ ਪਲੇਠੀ ਵਿਸ਼ਾਲ ਮੀਟਿੰਗ ਸਥਾਨਕ ਡਾ ਅੰਬੇਡਕਰ ਭਵਨ ਵਿਖੇ ਹੋਈ ਜਿਸ ਵਿੱਚ ਮੁੱਖ ਤੌਰ ਤੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਪੰਜਾਬ ਅਤੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਸ਼ਿਰਕਤ ਕੀਤੀ ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸਾਡਾ ਮਿਸ਼ਨ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਝਣ ਵਾਲੇ ਸਾਥੀਆਂ ਨੂੰ ਇੱਕਜੁੱਟ ਕਰਨਾ,ਦੱਬੇ ਕੁੱਚਲੇ ਲੋਕਾਂ ਨੂੰ ਇਨਸਾਫ਼ ਦਿਵਾਉਣਾ, ਉਨ੍ਹਾਂ ਦੀ ਹਰ ਪੱਖੋਂ ਮਦਦ ਕਰਨਾ, ਲਾਚਾਰ ਲੋਕਾਂ ਦਾ ਇਲਾਜ ਕਰਵਾਉਣਾ, ਜ਼ਰੂਰਤ ਮੰਦ ਲੜਕੀਆਂ ਦੇ ਵਿਆਹ ਸਮੇਂ ਉਨ੍ਹਾਂ ਦੀ ਹਰ ਪੱਖੋਂ ਮਦਦ ਕਰਨਾ, ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦਾ ਵਿਦਿਅਕ ਪੱਧਰ ਉੱਚਾ ਚੁੱਕਣਾ, ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨਾ, ਉਨ੍ਹਾਂ ਨੂੰ ਪੜ੍ਹਾਈ ਤੇ ਖੇਡਾਂ ਵੱਲ ਪ੍ਰੇਰਿਤ ਕਰਨਾ, ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਤੇ ਆਪਣਾਂ ਵਡਮੁੱਲਾ ਯੋਗਦਾਨ ਪਾਉਣ ਵਾਲੇ ਲੋਕਾਂ ਦਾ ਵਿਸ਼ੇਸ਼ ਸਨਮਾਨ ਕਰਨਾ ਅਤੇ ਬਾਬਾ ਸਾਹਿਬ ਦੀ ਸੋਚ ਨੂੰ ਘਰ ਘਰ ਲੈਕੇ ਜਾਣਾ ਹੈ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਦੇ ਸਾਥੀ ਜ਼ੋ ਦੇਸ਼ ਦੇ ਵੱਖ ਵੱਖ ਸੂਬਿਆਂ ਸਣੇਂ ਪੰਜਾਬ ਦੇ ਹਰ ਕੋਨੇ ਵਿੱਚ ਤਨ ਮਨ ਨਾਲ ਸਮਾਜ ਸੇਵਾ ਵਿੱਚ ਜੁਟੇ ਹੋਏ ਹਨ ਸ਼੍ਰੀ ਦਰਸ਼ਨ ਕਾਂਗੜਾ ਨੇ ਦੱਸਿਆ ਕਿ ਮਿਸ਼ਨ ਵੱਲੋਂ ਸੂਬਾ ਪੱਧਰੀ ਪ੍ਰੋਗਰਾਮ ਵਿੱਚ 7 ਜ਼ਿਲ੍ਹਿਆਂ ਜਿਨ੍ਹਾਂ ਵਿੱਚ ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ ਦੀਆਂ ਚੰਗੀ ਕਾਰਗੁਜ਼ਾਰੀ ਵਾਲੀਆਂ ਐਸ ਸੀ ਸੰਸਥਾਵਾਂ ਦੇ ਤਿੰਨ-ਤਿੰਨ ਨੁਮਾਇੰਦਿਆਂ ਅਤੇ ਹਰ ਵਰਗ ਨਾਲ ਸਬੰਧਤ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਸੂਬਾ ਮੀਤ ਪ੍ਰਧਾਨ ਰਾਮ ਕ੍ਰਿਸ਼ਨ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬੱਲੂਆਣਾ, ਬਲਜੀਤ ਸਿੰਘ ਸਪੋਕਸਮੈਨ,ਐਡਵੋਕੇਟ ਰੁਪਿੰਦਰ ਸਿੰਘ ਕੋਟਫੱਤਾ, ਮਹਿਲਾ ਵਿੰਗ ਦੇ ਸੂਬਾ ਜਨਰਲ ਸਕੱਤਰ ਜਸਬੀਰ ਕੌਰ ਤੇ ਜ਼ਿਲ੍ਹਾ ਪ੍ਰਧਾਨ ਰਾਣੀ ਕੌਰ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਡਮ ਪੂਨਮ ਕਾਂਗੜਾ ਅਤੇ ਦਰਸ਼ਨ ਸਿੰਘ ਕਾਂਗੜਾ ਵੱਲੋਂ ਸਮਾਜ਼ ਸੇਵਾ ਨੂੰ ਸਮਰਪਿਤ ਵੱਡੇ ਪੱਧਰ ਤੇ ਕਾਰਜ਼ ਕੀਤੇ ਜਾ ਰਹੇ ਹਨ ਜ਼ੋ ਆਪਣੇ ਆਪ ਵਿੱਚ ਇੱਕ ਮਿਸਾਲ ਹਨ ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਭਾਰਤੀਯ ਅੰਬੇਡਕਰ ਮਿਸ਼ਨ ਦਾ ਹਿੱਸਾ ਹਾਂ ਜ਼ੋ ਹਰ ਪੱਧਰ ਤੋਂ ਉੱਪਰ ਉੱਠ ਕੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਇਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਮੈਡਮ ਪੂਨਮ ਕਾਂਗੜਾ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਸਰਪੰਚ ਦਿਓ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਫੂਲੇਵਾਲ, ਬਲਵਿੰਦਰ ਸਿੰਘ ਬੁਰਜ਼ ਮਹਿਮਾ, ਕੁਲਵਿੰਦਰ ਸਿੰਘ ਕਿੱਲੀ,ਜਲੌਰ ਸਿੰਘ ਜੰਡੀਆ, ਜਸਵੰਤ ਸਿੰਘ ਗੰਗਾ, ਕੁਲਵਿੰਦਰ ਸਿੰਘ ਸਰਪੰਚ,ਤਾਰਾ ਚੰਦ ਐਮ ਸੀ, ਗੋਬਿੰਦ ਰਾਮ, ਪਾਲਾ ਰਾਮ ਸਰਪੰਚ ਆਦਿ ਹਾਜ਼ਰ ਸਨ।