ਪੰਜਾਬ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਬਣੇਗਾ ਮੋਹਰੀ ਸੂਬਾ-ਲੋਕ ਨਿਰਮਾਣ ਮੰਤਰੀ

ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ
ਅੰਮ੍ਰਿਤਸਰ  (ਸੋਨੂੰ ਮਿਗਲਾਨੀ): –ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਖ ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਵੀ ਭੇਜਿਆ ਗਿਆ ਸੀ ਤਾਂ ਜੋ ਉਸ ਤਰ੍ਹਾਂ ਦਾ ਮਾਹੌਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਣਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਢੰਗਾਂ ਨਾਲ ਸਿਖਿਆ ਪ੍ਰਦਾਨ ਕਰਵਾਈ ਜਾ ਸਕੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਜਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹ, ਸਰਕਾਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ ਅਤੇ ਏਅਰਪੋਰਟ ਰੋਡ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨਾਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी