ਜਲੰਧਰ -: ਕੇਂਦਰ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਜ਼ਿਲ੍ਹਾ ਸ਼ਹਿਰੀ ਮਹਿਲਾ ਮੰਡਲ ਦੀ ਪ੍ਰਧਾਨ ਕੰਚਨ ਠਾਕੁਰ ਦੀ ਪ੍ਰਧਾਨਗੀ ਹੇਠ ਪਟੇਲ ਚੌਕ ਵਿਖੇ ਰੋਸ ਧਰਨਾ ਦਿੱਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਆਲ ਇੰਡੀਆ ਕਨਵੀਨਰ ਜਸਲੀਨ ਸੇਠੀ, ਮਧੂ ਰਚਨਾ ਵੀ ਹਾਜ਼ਰ ਸਨ | ਇਸ ਮੌਕੇ ਹਾਜ਼ਰ ਕੰਚਨ ਠਾਕੁਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 5 ਰੁਪਏ ਦਾ ਵਾਧਾ ਕੀਤਾ ਗਿਆ ਸੀ। ਸਮਾਜ ਦਾ ਹਰ ਵਰਗ ਮਹਿੰਗਾਈ ਕਾਰਨ ਪ੍ਰੇਸ਼ਾਨ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਐਲਪੀਜੀ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਵੇ। ਇਸ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਤੁਰੰਤ ਰਾਹਤ ਮਿਲੇਗੀ। ਕਾਂਗਰਸੀ ਵਰਕਰਾਂ ਨੇ ਦੱਸਿਆ ਕਿ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਨਾਕਾਮ ਰਹੀ ਹੈ। ਇੱਕ ਵਾਰ ਫਿਰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਵਧਦੀ ਮਹਿੰਗਾਈ ਤੋਂ ਹਰ ਕੋਈ ਚਿੰਤਤ ਹੈ। ਗੈਸ ਦੀ ਕੀਮਤ 3-4 ਸੌ ਤੋਂ ਵਧ ਕੇ 1100 ਦੇ ਕਰੀਬ ਹੋ ਗਈ ਹੈ।