ਜਲੰਧਰ : ਹਲਕਾ ਉੱਤਰੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 4 ਦੇ ਪਿੰਡ ਰੇਰੂ ਨੂੰ ਜਾਂਦੀ ਸੜਕ ਦਾ ਉਦਘਾਟਨ ਇਲਾਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਮੈਂਬਰ ਬਾਵਾ ਹੈਨਰੀ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕ ਹੈਨਰੀ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕ ਹੈਨਰੀ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਸੜਕ ਦੇ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਜਿੱਥੇ ਲੋਕਾਂ ਚਿਰਾਂ ਤੋਂ ਲਟਕੀ ਮੰਗ ਪੂਰੀ ਹੋ ਗਈ ਹੈ ਉੱਥੇ ਹੀ ਉੱਤਰੀ ਖੇਤਰ ਵਿੱਚ ਵੀ ਵਿਕਾਸ ਕਾਰਜ ਚੱਲ ਰਹੇ ਹਨ।ਹੈਨਰੀ ਨੇ ਕਿਹਾ ਕਿ ਸਾਡੀ ਸਰਕਾਰ ਵੇਲੇ ਇਤਿਹਾਸਕ ਕੰਮ ਕਰਵਾਏ ਗਏ ਹਨ, ਨਵੀਆਂ ਸੜਕਾਂ, ਪੀਣ ਵਾਲੇ ਪਾਣੀ ਲਈ ਟਿਊਬਵੈੱਲ ਅਤੇ ਉੱਤਰੀ ਖੇਤਰ ਦੇ ਕੋਨੇ-ਕੋਨੇ ਵਿਚ ਐਲ.ਈ.ਡੀ. ਲਗਾਈ ਗਈ ਹੈ, ਇਹ ਸਭ ਕੁਝ ਕਾਂਗਰਸ ਸਰਕਾਰ ਨੇ ਹੀ ਕੀਤਾ ਹੈ।ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਵਿਧਾਇਕ ਨੇ ਕਿਹਾ ਕਿ ਇੱਕ ਸਾਲ ਦੇ ਕਾਰਜਕਾਲ ਦੌਰਾਨ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਸਰਕਾਰ ਕੋਲ ਵਿਕਾਸ ਦੀ ਕੋਈ ਯੋਜਨਾ ਨਹੀਂ ਹੈ ਅਤੇ ਅੱਜ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਮੌਜੂਦਾ ਲੋਕ ਕਾਂਗਰਸ ਦੇ ਸ਼ਾਸਨ ਨੂੰ ਯਾਦ ਕਰ ਰਹੇ ਹਨ ।